ਫ਼ਤਿਹਗੜ੍ਹ ਸਾਹਿਬ 'ਚ ਵਿਧਾਇਕ ਨਾਗਰਾ ਨੇ ਵੰਡੇ ਸਮਾਰਟ ਰਾਸ਼ਨ ਕਾਰਡ - ਸਮਾਰਟ ਰਾਸ਼ਨ ਕਾਰਡ ਫ਼ਤਿਹਗੜ੍ਹ
ਫ਼ਤਿਹਗੜ੍ਹ ਸਾਹਿਬ: ਪੰਜਾਬ ਸਰਕਾਰ ਵੱਲੋਂ ਜਾਰੀ ਸਮਾਰਟ ਰਾਸ਼ਨ ਕਾਰਡ ਸਕੀਮ ਨੂੰ ਜ਼ਿਲ੍ਹੇ ਵਿੱਚ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਸ਼ੁਰੂ ਕੀਤਾ। ਲੋੜਵੰਦਾਂ ਨੂੰ ਕਾਰਡ ਵੰਡਦੇ ਹੋਏ ਵਿਧਾਇਕ ਨੇ ਕਿਹਾ ਕਿ ਇਸ ਦਾ ਸਭ ਤੋਂ ਵੱਡਾ ਲਾਭ ਇਹ ਹੈ ਕਿ ਲਾਭਪਾਤਰੀ ਇਸ ਕਾਰਡ ਨਾਲ ਕਿਸੇ ਵੀ ਥਾਂ ਤੋਂ ਸਸਤੇ ਰਾਸ਼ਨ ਦਾ ਲਾਭ ਹਾਸਲ ਕਰ ਸਕਦਾ ਹੈ। ਇਨ੍ਹਾਂ ਕਾਰਡਾਂ ਸਦਕਾ ਅਯੋਗ ਲਾਭਪਾਤਰੀਆਂ ਵੱਲੋਂ ਸਕੀਮ ਦੀ ਦੁਰਵਰਤੋਂ ਦੇ ਖਦਸ਼ੇ ਮੁੱਕ ਗਏ ਹਨ। ਹਲਕਾ ਫ਼ਤਿਹਗੜ੍ਹ ਸਾਹਿਬ ਸਮੇਤ ਜ਼ਿਲ੍ਹੇ ਵਿੱਚ 79 ਹਜ਼ਾਰ ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡ ਵੰਡੇ ਜਾਣੇ ਹਨ, ਜਿਨ੍ਹਾਂ ਦਾ 03 ਲੱਖ ਤੋਂ ਵੱਧ ਵਿਅਕਤੀਆਂ ਨੂੰ ਲਾਭ ਮਿਲੇਗਾ।