ਅੰਮ੍ਰਿਤਸਰ 'ਚ ਦੂਜੇ ਪੜਾਅ ਤਹਿਤ 7600 ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫੋਨ
ਅੰਮ੍ਰਿਤਸਰ:ਪੰਜਾਬ ਸਰਕਾਰ ਵੱਲੋਂ ‘ਸਮਾਰਟ ਕੁਨੈਕਟ’ ਯੋਜਨਾ ਤਹਿਤ ਸਰਕਾਰੀ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦੀ ਮੁਹਿੰਮ ਦੇ ਦੂਜੇ ਪੜਾਅ ਤਹਿਤ ਅੱਜ ਜ਼ਿਲ੍ਹੇ ਅੰਦਰ 43 ਵੱਖ-ਵੱਖ ਸਕੂਲਾਂ ਦੇ ਕੁੱਲ 7600 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ। ਇਸ ਸਬੰਧੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਜ਼ਿਲ੍ਹਾ ਪੱਧਰ 'ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂ ਕੋਟ ਵਿਖੇ ਸਮਾਰਟ ਫੋਨ ਵੰਡਣ ਦੇ ਸਮਾਗਮ ਦੀ ਸ਼ੁਰੂਆਤ ਕੀਤੀ। ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮਾਰਟ ਫੋਨ ਵੰਡਣ ਦੀ ਸ਼ੁਰੂਆਤ ਵਿੱਚ ਵਰਚੁਅਲ ਤਰੀਕੇ ਨਾਲ ਭਾਗ ਲਿਆ।