ਵਿਧਾਇਕ ਧੀਮਾਨ ਵੱਲੋਂ ਵਿਦਿਆਰਥੀਆਂ ਨੂੰ ਵੰਡੇ ਗਏ ਸਮਾਰਟ ਫ਼ੋਨ - ਆਟਾ-ਦਾਲ ਸਕੀਮ
ਮਾਨਸਾ: ਹਲਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਵੱਲੋਂ ਸਰਕਾਰੀ ਸਕੂਲ ਬਾਗੜੀਆਂ ਦੇ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡੇ ਗਏ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਧੀਮਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਨਾਲ ਕੀਤੇ ਹੋਏ ਸਾਰੇ ਵਾਅਦੇ ਪਾਰਟੀ ਦੀ ਸਰਕਾਰ ਬਣਦਿਆਂ ਹੀ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਹਨ ਜਿਸ ਕਾਰਨ ਕਾਂਗਰਸ ਸਰਕਾਰ ਆਉਣ ਵਾਲੀਆਂ 2022 ਦੀਆਂ ਚੋਣਾਂ ਤੋਂ ਪਹਿਲਾਂ-ਪਹਿਲਾਂ ਲੋਕਾਂ ਨਾਲ ਕੀਤੇ ਹੋਏ ਸਾਰੇ ਵਾਅਦੇ ਪੂਰੇ ਕਰਨ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 161 ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਦਿੱਤੇ ਗਏ ਹਨ ਜਿਨ੍ਹਾਂ ਦਾ ਵਿਦਿਆਰਥੀਆਂ ਨੂੰ ਸਾਰਥਕ ਤੇ ਸਦਉਪਯੋਗ ਕਰਨਾ ਚਾਹੀਦਾ ਹੈ। ਇਸ ਮੌਕੇ ਵਿਧਾਇਕ ਧੀਮਾਨ ਵੱਲੋਂ ਸਰਕਾਰ ਦੀ ਆਟਾ-ਦਾਲ ਸਕੀਮ ਤਹਿਤ ਪਿੰਡ ਬਾਗੜੀਆਂ ਦੇ ਯੋਗ ਲਾਭਪਾਤਰੀਆਂ ਨੂੰ ਸਮਾਰਟ ਕਾਰਡ ਵੀ ਵੰਡੇ ਗਏ।