ਗੜ੍ਹਸ਼ੰਕਰ ਅਧੀਨ 14 ਮੰਡੀਆਂ ’ਚ ਹੁਣ ਤੱਕ 2 ਲੱਖ 58 ਹਜ਼ਾਰ ਕੁਇੰਟਲ ਕਣਕ ਦੀ ਹੋਈ ਖਰੀਦ - under Garhshankar
ਹੁਸ਼ਿਆਰਪੁਰ: ਜਿੱਥੇ ਸੂਬੇ ਭਰ ਦੀਆਂ ਮੰਡੀਆਂ ਦੇ ਵਿੱਚ ਕਣਕ ਦੀ ਖਰੀਦ ਸ਼ੁਰੂ ਹੋ ਚੁੱਕੀ ਹੈ, ਉੱਥੇ ਗੜ੍ਹਸ਼ੰਕਰ ਦੀ ਗੱਲ ਕਰੀਏ ਤਾਂ ਇੱਥੇ ਮਾਰਕੀਟ ਕਮੇਟੀ ਅਧੀਨ 14 ਮੰਡੀਆਂ ਵਿੱਚ 2 ਲੱਖ 58 ਹਜ਼ਾਰ ਕੁਇੰਟਲ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਕਣਕ ਦੇ ਖਰੀਦ ਪ੍ਰਬੰਧਾਂ ਵਾਰੇ ਜਾਣਕਾਰੀ ਦਿੰਦੇ ਹੋਏ ਮੋਹਣ ਸਿੰਘ ਥਿਆੜਾ ਮਾਰਕੀਟ ਕਮੇਟੀ ਦੇ ਚੇਅਰਮੈਨ ਨੇ ਦੱਸਿਆ ਕਿ ਮਾਰਕੀਟ ਕਮੇਟੀ ਗੜ੍ਹਸ਼ੰਕਰ ਦੇ ਅਧੀਨ ਆਉਂਦੀਆਂ 14 ਮੰਡੀਆਂ ਦੇ ਵਿੱਚ ਕਣਕ ਦੀ ਖਰੀਦੀ ਲਗਾਤਾਰ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਵੱਲੋਂ ਲਗਾਤਰ ਮੰਡੀਆਂ ਦਾ ਦੌਰਾ ਕਰਕੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਆ ਰਹੀਆਂ ਸਮੱਸਿਆ ਦਾ ਵੀ ਜਾਇਜਾ ਲਿਆ ਜਾ ਰਿਹਾ ਤਾਂ ਕਿ ਕਿਸੇ ਤਰ੍ਹਾਂ ਦੀ ਸਮੱਸਿਆ ਨਾ ਆਵੇ।