ਪੰਜਾਬ

punjab

By

Published : May 15, 2020, 11:31 AM IST

ETV Bharat / videos

ਅੰਮ੍ਰਿਤਸਰ ਦੇ ਲਾਰੇਂਸ ਚੌਕ ਵਿਖੇ ਪੁਲਿਸ ਜਵਾਨਾਂ ਦਾ ਕੀਤਾ ਸਨਮਾਨ

ਅੰਮ੍ਰਿਤਸਰ: ਕੋਰੋਨਾ ਵਾਇਰਸ ਕਾਰਨ 24 ਘੰਟੇ ਡਿਊਟੀ ਕਰ ਰਹੇ ਪੰਜਾਬ ਪੁਲਿਸ ਦੇ ਕਰਮਚਾਰੀਆਂ ਦਾ ਅੰਮ੍ਰਿਤਸਰ ਦੇ ਲਾਰੇਂਸ ਚੌਕ ਵਿਖੇ ਸਨਮਾਨ ਕੀਤਾ ਗਿਆ। ਇਸ ਮੌਕੇ ਸਮਾਜ ਸੇਵੀ ਡਾ. ਜਤਿੰਦਰ ਸਿੰਘ ਨੇ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਦਾ ਸਨਮਾਨ ਕੀਤਾ। ਡਾ. ਜਤਿੰਦਰ ਕੁਮਾਰ ਨੇ ਪੰਜਾਬ ਪੁਲਿਸ ਮੁਲਾਜ਼ਮਾਂ ਬਾਰੇ ਕਿਹਾ ਕਿ ਇਸ ਮੁਸ਼ਕਿਲ ਸਮੇਂ ਵਿੱਚ ਪੰਜਾਬ ਪੁਲਿਸ ਦੇ ਜਵਾਨਾਂ ਦਾ ਮਹੱਤਵਪੂਰਣ ਯੋਗਦਾਨ ਹੈ, ਜੋ 24 ਘੰਟੇ ਡਿਊਟੀ ਕਰਦੇ ਹਨ ਅਤੇ ਆਮ ਲੋਕਾਂ ਦੀ ਰਾਖੀ ਕਰਦੇ ਹਨ। ਓਧਰ ਐਸਐਚਓ ਸ਼ਿਵ ਦਰਸ਼ਨ ਅਤੇ ਪੁਲਿਸ ਚੌਕੀ ਦੇ ਇੰਚਾਰਜ ਮਨਜੀਤ ਸਿੰਘ ਦਾ ਕਹਿਣਾ ਸੀ ਕਿ ਅਜਿਹੇ ਸਨਮਾਨਾਂ ਨਾਲ ਉਨ੍ਹਾਂ ਦਾ ਹੌਂਸਲਾ ਵਧਦਾ ਹੈ।

ABOUT THE AUTHOR

...view details