ਬਠਿੰਡਾ ਸਿਵਲ ਹਸਪਤਾਲ 'ਚ ਸੋਸ਼ਲ ਡਿਸਟੈਂਸਿੰਗ ਦੀਆਂ ਉੱਡ ਰਹੀਆਂ ਧੱਜੀਆਂ - civil hospital bathinda
ਬਠਿੰਡਾ: ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ। ਜਿਸ ਨਾਲ ਜ਼ਿਲ੍ਹੇ ਵਿੱਚ ਕੋਰੋਨਾ ਦੇ ਕੁੱਲ 10 ਐਕਟਿਵ ਕੇਸ ਹੋ ਗਏ ਹਨ। ਜਿੱਥੇ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਮੁੜ ਤੋਂ ਵੱਧ ਰਹੇ ਹਨ, ਉੱਥੇ ਹੀ ਪ੍ਰਸ਼ਾਸਨ ਦਾ ਰਵੱਈਆ ਬੇਹੱਦ ਲਾਪਰਵਾਹੀ ਭਰਿਆ ਨਜ਼ਰ ਆ ਰਿਹਾ ਹੈ। ਬਠਿੰਡਾ ਦੇ ਸਿਵਲ ਹਸਪਤਾਲ, ਜਿੱਥੇ ਕੋਰੋਨਾ ਮਰੀਜ਼ਾਂ ਨੂੰ ਰੱਖਿਆ ਜਾ ਰਿਹਾ ਹੈ ਅਤੇ ਕੋਵਿਡ-19 ਦੀ ਜਾਂਚ ਲਈ ਸੈਂਪਲ ਲਏ ਜਾਂਦੇ ਹਨ, ਵਿੱਚ ਸੋਸ਼ਲ ਡਿਸਟੈਂਸਿੰਗ ਦਾ ਕੋਈ ਧਿਆਨ ਨਹੀਂ ਰੱਖਿਆ ਜਾ ਰਿਹਾ ਜੋ ਕਿ ਕੋਰੋਨਾ ਦੇ ਖ਼ਤਰੇ ਨੂੰ ਹੋਰ ਵਧਾ ਰਿਹਾ ਹੈ।