ਅੰਮ੍ਰਿਤਸਰ ਵਿਖੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਗਿਆ ਪ੍ਰਦਰਸ਼ਨ - ਅੰਮ੍ਰਿਤਸਰ ਤੋਂ ਖ਼ਬਰ
ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂਂ ਸ਼ਰਾਬ ਦੇ ਠੇਕੇ ਖੋਲ੍ਹਣ 'ਤੇ ਅੰਮ੍ਰਿਤਸਰ ਵਿੱਚ ਸਮਾਜ ਸੇਵੀ ਸੰਸਥਾਵਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਠੇਕੇ ਨਾ ਖੋਲ੍ਹ ਕੇ ਕੰਮ ਕਾਜ਼ ਖੋਲ੍ਹਣੇ ਚਾਹੀਦੇ ਸਨ ਤਾਂ ਜੋ ਲੋਕ ਲਈ ਆਮਦਨ ਦਾ ਸਾਧਨ ਸ਼ੁਰੂ ਹੋ ਸਕੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਇਸ ਨਾਲ ਸੋਸ਼ਲ ਡਿਸਟੈਂਸਿੰਗ ਵੀ ਖ਼ਰਾਬ ਹੋਵੇਗੀ, ਜਿਸ ਨਾਲ ਕੋਰੋਨਾ ਦਾ ਖ਼ਤਰਾ ਵੱਧ ਸਕਦਾ ਹੈ।