ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਤੋਂ ਮੋਹਤਾਜ ਹੋਏ ਪਰਿਵਾਰ - ਮੋਹਤਾਜ ਹੋਏ ਪਰਿਵਾਰ
ਜਲ੍ਹਿਆਂਵਾਲਾ ਬਾਗ ਦੇ ਸ਼ਹੀਦੀ ਸਾਕੇ ਨੂੰ 102 ਵਰ੍ਹੇ ਹੋ ਗਏ ਹਨ। 13 ਅਪ੍ਰੈਲ ਨੂੰ ਜਲ੍ਹਿਆਂਵਾਲਾ ਬਾਗ ਚ ਲੋਕਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚੇ। ਪਰ ਜ਼ਿਲ੍ਹਾ ਪ੍ਰਸ਼ਾਸਨ, ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਜਲ੍ਹਿਆਂਵਾਲੇ ਬਾਗ ਦਾ ਗੇਟ ਨਾ ਖੋਲ੍ਹਣ ਦੇ ਹੁਕਮ ਦਿੱਤੇ ਗਏ ਹਨ। ਜਿਸ ਕਾਰਨ ਲੋਕਾਂ ਦੇ ਮਨਾਂ ਚ ਕਾਫੀ ਰੋਸ ਸੀ। ਜਿਸ ਕਾਰਨ ਪੰਜਾਬੀ ਹੈਰੀਟੇਜ ਫਾਊਂਡੇਸ਼ਨ ਸਮਾਜਸੇਵੀ ਫਾਊਂਡੇਸ਼ਨ ਤੇ ਵਾਲਮੀਕਿ ਧਰਮ ਸਮਾਜ ਵੱਲੋਂ ਇਕੱਠੇ ਹੋ ਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਡਾ. ਸੁਰਿੰਦਰ ਕੰਵਲ ਨੇ ਕਿਹਾ ਕਿ ਸਰਕਾਰ ਵੱਲੋਂ ਕੋਰੋਨਾ ਦਾ ਬਹਾਨਾ ਬਣਾ ਕੇ ਕਿਸੇ ਵੀ ਵਿਅਕਤੀ ਨੂੰ ਅੰਦਰ ਜਾਣ ਨਹੀਂ ਦਿੱਤਾ ਜਾ ਰਿਹਾ ਹੈ ਜਿਸ ਕਾਰਨ ਉਨ੍ਹਾਂ ਵੱਲੋਂ ਜਲ੍ਹਿਆਂਵਾਲੇ ਬਾਗ ਦੇ ਬਾਹਰ ਖੜੇ ਹੋ ਕੇ ਉਨ੍ਹਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਨਾਲ ਹੀ ਉਨ੍ਹਾਂ ਨੇ ਸਰਕਾਰ ਨੂੰ ਜਲਦ ਤੋਂ ਜਲਦ ਜਲ੍ਹਿਆਂਵਾਲਾ ਬਾਗ ਖੋਲ੍ਹਣ ਦੀ ਅਪੀਲ ਕੀਤੀ।