ਸੋਹਣ ਸਿੰਘ ਠੰਡਲ ਨੇ ਡੇਰਾ ਪ੍ਰੇਮੀ ਵੀਰਪਾਲ ਕੌਰ ਦੇ ਖਿਲਾਫ ਕਰਵਾਈ ਸ਼ਿਕਾਇਤ ਦਰਜ - complaint against veerpal kaur
ਹੁਸ਼ਿਆਰਪੁਰ: ਹਲਕਾ ਚੱਬੇਵਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਬਠਿੰਡਾ ਦੀ ਰਹਿਣ ਵਾਲੀ ਵੀਰਪਾਲ ਕੌਰ ਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤੁਲਨਾ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਨਾਲ ਕੀਤੇ ਜਾਣ 'ਤੇ ਉਸ ਵਿਰੁੱਧ ਪਰਚਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਥਾਣਾ ਮੇਹਟੀਆਣਾ ਅਤੇ ਚੱਬੇਵਾਲ ਦੇ ਮੁਖੀਆਂ ਨੂੰ ਮੰਗ ਪੱਤਰ ਦਿੱਤੇ ਗਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਕੈਬਿਨੇਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੋਹਣ ਸਿੰਘ ਠੰਡਲ ਨੇ ਕਿਹਾ ਕਿ ਵੀਰਪਾਲ ਕੌਰ ਵੱਲੋਂ ਕੀਤੀ ਗਈ ਅਜਿਹੀ ਘਟੀਆ ਹਰਕਤ ਕਰਨ ਸਮੂਹ ਸਿੱਖ ਭਾਈਚਾਰੇ ਦੇ ਮਨਾਂ ਨੂੰ ਭਾਰੀ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਵੀਰਪਾਲ ਕੌਰ ਵਿਰੁੱਧ ਮਾਮਲਾ ਦਰਜ ਕਰ ਕੇ ਉਸ ਨੂੰ ਜਲਦ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ। ਅਜਿਹਾ ਨਾ ਕੀਤਾ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।