ਐਸ.ਓ.ਆਈ ਵੱਲੋਂ ਨਵੀ ਮੁਹਿੰਮ ਦੀ ਸੁਰੂਆਤ - ਸ੍ਰੀ ਦਰਬਾਰ ਸਾਹਿਬ
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋ ਕੇ ਇੱਕ ਮੁਹਿੰਮ ਦੀ ਸ਼ੁਰੁਆਤ ਕੀਤੀ ਗਈ, ਇਹ ਮੁਹਿੰਮ ਦੀ ਸ਼ੁਰੂਆਤ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਜਨਮ ਦਿਵਸ ਦੇ ਮੌਕੇ ਤੇ ਕੀਤੀ ਗਈ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਐਸ ਓ ਆਈ ਦੇ ਟੀਮ ਦੇ ਮੈਂਬਰਾਂ ਵਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹਿਲਾਂ ਨਤਮਸਤਕ ਹੋਇਆ ਗਿਆ ਅਤੇ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਦੱਸਿਆ ਗਿਆ ਕਿ ਇਸ ਮੁਹਿੰਮ ਦਾ ਨਾਮ ਇਕ ਮਨੁੱਖ ਲਗਾਵੇ ਰੁੱਖ ਦਾ ਨਾਂ ਦਿੱਤਾ ਗਿਆ ਹੈ, ਤਾਂ ਜੋ ਵਾਤਾਵਰਣ ਨੂੰ ਸਾਫ਼ ਅਤੇ ਸੁਰੱਖਿਅਤ ਰੱਖ ਸਕੀਏ।