ਬਟਾਲਾ: ਕਲਯੁਗੀ ਪੁੱਤ ਨੇ ਮਾਂ ਨਾਲ ਕੀਤੀ ਕੁੱਟਮਾਰ
ਗੁਰਦਾਸਪੁਰ: ਬਟਾਲਾ 'ਚ ਇੱਕ ਕਲਯੁਗੀ ਪੁੱਤ ਵੱਲੋਂ ਆਪਣੀ ਮਾਂ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁੱਤ ਨੇ ਮਾਂ ਨੂੰ ਡਾਂਗਾਂ ਨਾਲ ਕੁੱਟਿਆ ਤੇ ਮੌਕੇ ਤੋਂ ਫਰਾਰ ਹੋ ਗਿਆ। ਜਦ ਗੁਆਂਢੀਆਂ ਨੇ ਬਜ਼ੁਰਗ ਔਰਤ ਦੀਆਂ ਚੀਕਾਂ ਸੁਣੀਆਂ ਤਾਂ ਉਨ੍ਹਾਂ ਵੱਲੋਂ ਬਜ਼ੁਰਗ ਔਰਤ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ। ਇਸ ਦੇ ਨਾਲ ਹੀ ਐਸਐਮਓ ਸੰਜੀਵ ਭੱਲਾ ਨੇ ਦੱਸਿਆ ਕਿ ਬਜ਼ੁਰਗ ਨੂੰ ਕਾਫ਼ੀ ਗੰਭੀਰ ਸੱਟਾਂ ਲੱਗੀਆਂ ਹਨ ਤੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਇਸ ਮੌਕੇ ਪੁਲਿਸ ਅਧਿਕਾਰੀ ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ।