ਭਾਰਤ ਦੇ ਪੁੱਤਰ ਸ਼ਹੀਦ ਮਦਨ ਲਾਲ ਢੀਂਗਰਾ ਨੇ ਲੰਡਨ ਵਿੱਚ ਕੀਤਾ ਨਾਮ ਰੌਸ਼ਨ: ਓਪੀ ਸੋਨੀ - ਕੈਬਨਿਟ ਮੰਤਰੀ ਸੁਖਵਿੰਦਰ ਸਿੰਘ ਸਰਕਾਰੀਆ
ਅੰਮ੍ਰਿਤਸਰ: ਸ਼ਹੀਦ ਮਦਨ ਲਾਲ ਢੀਂਗਰਾ ਯਾਦਗਾਰੀ ਕਮੇਟੀ ਦੀ ਤਰਫੋਂ ਸ਼ਹੀਦ ਮਦਨ ਲਾਲੁ ਢੀਂਗਰਾ ਦੇ ਸ਼ਹੀਦੀ ਦਿਹਾੜੇ ਤੇ ਉਨ੍ਹਾਂ ਦੇ ਟਾਊਨ ਹਾਲ ਸਥਿਤ ਬੁੱਤ ਦੇ ਸਾਹਮਣੇ ਫੁੱਲ ਅਰਪਿਤ ਸ਼ਰਧਾਂਜਲੀ ਭੇਂਟ ਕੀਤੀ। ਇਸ ਪ੍ਰੋਗਰਾਮ ਵਿੱਚ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਕੈਬਨਿਟ ਮੰਤਰੀ ਸੁਖਵਿੰਦਰ ਸਿੰਘ ਸਰਕਾਰੀਆ, ਸਾਬਕਾ ਸਿਹਤ ਮੰਤਰੀ ਪ੍ਰੋ. ਲਕਸ਼ਮੀਕਾਂਤਾ ਚਾਵਲਾ ਸਮੇਤ ਬਹੁਤ ਸਾਰੇ ਸਿਆਸਤਦਾਨ ਅਤੇ ਪ੍ਰਸ਼ਾਸਨਿਕ ਅਧਿਕਾਰੀ ਸ਼ਾਮਲ ਹੋਏ। ਸਾਰਿਆਂ ਨੇ ਸ਼ਹੀਦ ਮਦਨ ਲਾਲ ਢੀਂਗਰਾ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਸ਼ਹੀਦ ਮਦਨ ਲਾਲ ਢੀਂਗਰਾ ਦੇ ਜੱਦੀ ਘਰ ਨੂੰ ਰਾਸ਼ਟਰੀ ਯਾਦਗਾਰ ਬਣਾਇਆ ਜਾਵੇਗਾ। ਇਸ ਮੌਕੇ ਪਹੁੰਚੇ ਕੈਬਨਿਟ ਮੰਤਰੀ ਓਪੀ ਸੋਨੀ ਨੇ ਸ਼ਹੀਦ ਮਦਨ ਲਾਲ ਢੀਂਗਰਾ ਦੇ ਜੀਵਨ ਕੇ ਚਾਨਣਾ ਪਾਉਂਦੇ ਕਿਹਾ ਕਿ ਢੀਂਗਰਾ ਨੇ ਲੰਡਨ ਵਿੱਚ ਪੂਰੇ ਭਾਰਤ ਦਾ ਨਾਮ ਰੌਸ਼ਨ ਕੀਤਾ।