ਸਪੀਕਰ ਰਾਣਾ ਕੇਪੀ ਨੇ 10 ਪਿੰਡਾਂ ’ਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ - ਗੈਰਕਨੂੰਨੀ ਮਾਈਨਿੰਗ
ਨੰਗਲ: ਪੰਜਾਬ ਦੇ ਵਿਧਾਨ ਸਭਾ ਸਪੀਕਰ ਨੇ ਨੰਗਲ ਦੇ 10 ਪਿੰਡਾਂ ’ਚ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਉਥੇ ਹੀ ਉਹਨਾਂ ਨੇ ਪਿੰਡਾਂ ਵਿੱਚ ਲੋਕਾਂ ਦੀਆਂ ਮੁਸ਼ਕਿਲਾ ਅਤੇ ਸਮੱਸਿਆਵਾਂ ਨੂੰ ਵੀ ਸੁਣਿਆ ਤੇ ਉਹਨਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ। ਉਥੇ ਹੀ ਉਹਨਾਂ ਨੇ ਕਿਹਾ ਕਿ ਕੁਝ ਪਿੰਡਾਂ ’ਚ ਤਾਂ ਵਿਕਾਸ ਕਾਰਜਾਂ ਦਾ ਕੰਮ ਪੂਰਾ ਹੋ ਚੁੱਕਾ ਹੈ ਤੇ ਬਾਕਿ ਚੱਲ ਰਿਹਾ ਹੈ ਜੋ ਜਲਦ ਹੀ ਮੁਕੰਮਲ ਹੋ ਜਾਵੇਗਾ। ਗੈਰਕਨੂੰਨੀ ਮਾਈਨਿੰਗ ਦੇ ਸਵਾਲ 'ਤੇ ਬੋਲਦਿਆਂ ਉਹਨਾਂ ਨੇ ਕਿਹਾ ਕਿ ਅਸੀਂ ਗੈਰਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਵਿਰੁੱਧ ਬਹੁਤ ਵੱਡੀ ਕਾਰਵਾਈ ਕੀਤੀ ਹੈ। ਉਥੇ ਹੀ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਤੇ ਮਾਈਨਿੰਗ ਹੋ ਰਹੀ ਹੈ ਤਾਂ ਉਹ ਉਸ ਦੀ ਖ਼ਬਰ ਸਾਨੂੰ ਦੇਣ ਜਿਸ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇਗੀ।