ਅਕਾਲੀ ਦਲ ਨੂੰ ਸਦਨ 'ਚੋਂ ਸਸਪੈਂਡ ਕਰਨਾ ਸਪੀਕਰ ਦਾ ਸਹੀ ਫ਼ੈਸਲਾ : ਬਾਜਵਾ - ਬਜਟ ਇਜਲਾਸ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਇਜਲਾਸ ਦੇ ਹੰਗਾਮੇ ਭਰੇ ਰਹੇ ਦਿਨ ਬਾਰੇ ਕਾਂਗਰਸੀ ਵਿਧਾਇਕ ਫਤਿਹਜੰਗ ਬਾਜਵਾ ਦਾ ਕਹਿਣਾ ਕਿ ਵਿਧਾਨ ਸਭਾ ਸਪੀਕਰ ਦਾ ਸਹੀ ਫੈਸਲਾ ਹੈ ਕਿ ਅਕਾਲੀ ਦਲ ਨੂੰ ਬਜਟ ਇਜਲਾਸ ਤੋਂ ਸਸਪੈਂਡ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਲੋਂ ਖੇਤੀ ਕਾਨੂੰਨਾਂ ਨੂੰ ਲੈਕੇ ਕਾਂਗਰਸ 'ਤੇ ਇਲਜ਼ਾਮ ਲਗਾਏ ਜਾ ਰਹੇ ਸੀ ਜਿਸਦਾ ਜਵਾਬ ਮਨਪ੍ਰੀਤ ਬਾਦਲ ਵਲੋਂ ਦਿੱਤਾ ਗਿਆ ਪਰ ਬਾਵਜੂਦ ਇਸਦੇ ਇਜ਼ਲਾਸ 'ਚ ਹੰਗਾਮੇ ਕਰਕੇ ਸਪੀਕਰ ਵਲੋਂ ਅਕਾਲੀ ਵਿਧਾਇਕਾਂ ਨੂੰ ਸਸਪੈਨਡ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾ ਕਿਸਾਨਾਂ ਦੇ ਨਾਲ ਖੜੀ ਹੈ ਜਿਸ ਕਾਰਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਾਨੂੰਨਾਂ ਦੇ ਵਿਰੋਧ 'ਚ ਮਤਾ ਵੀ ਪਾਇਆ ਗਿਆ ਸੀ। ਨਾਲ ਹੀ ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਵਿਕਾਸ ਦੇ ਮੁੱਦਿਆਂ 'ਤੇ ਰਾਜਨੀਤੀ ਕੀਤੀ ਹੈ।