ਫਰੰਟ ਲਾਈਨ 'ਤੇ ਡਿਊਟੀ ਕਰ ਰਹੇ ਮੁਲਾਜ਼ਮਾਂ ਲਈ ਬਰਨਾਲਾ ਪੁਲਿਸ ਵੱਲੋਂ ਪੁਖ਼ਤਾ ਪ੍ਰਬੰਧ - ਬਰਨਾਲਾ ਪੁਲਿਸ
ਬਰਨਾਲਾ: ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਸੂਬੇ ਵਿੱਚ ਰੋਜ਼ਾਨਾ ਕੋਰੋਨਾ ਦੇ ਸੈਂਕੜੇ ਮਾਮਲੇ ਸਾਹਮਣੇ ਆ ਰਹੇ ਹਨ। ਇਸ ਦੇ ਨਾਲ ਹੀ ਫਰੰਟ ਲਾਈਨ 'ਤੇ ਖੜ੍ਹੇ ਪੁਲਿਸ ਮੁਲਾਜ਼ਮਾਂ ਲਈ ਬਰਨਾਲਾ ਪੁਲਿਸ ਵੱਲੋਂ ਲਗਾਤਾਰ ਸੁਰੱਖਿਆ ਦੇ ਪ੍ਰਬੰਧ ਕੀਤੇ ਜਾ ਰਹੇ ਹਨ, ਜਿਸ ਤਹਿਤ ਐਸਐਸਪੀ ਸੰਦੀਪ ਗੋਇਲ ਦੀ ਅਗਵਾਈ 'ਚ ਜ਼ਿਲ੍ਹੇ ਦੀਆਂ ਸਾਰੀਆਂ ਪੁਲਿਸ ਚੌਕੀਆਂ ਅਤੇ ਥਾਣਿਆਂ 'ਚ ਹੈਂਡ ਫ੍ਰੀ-ਸੈਨੇਟਾਈਜ਼ਰ ਸਟੈਂਡ ਅਤੇ ਧੁੱਪ ਵਿੱਚ ਡਿਊਟੀ ਕਰ ਰਹੇ ਮੁਲਾਜ਼ਮਾਂ ਲਈ ਛਤਰੀਆਂ ਦਾ ਪ੍ਰਬੰਧ ਕੀਤਾ ਗਿਆ ਹੈ।