ਓਲੰਪਿਕ ‘ਚ ਮਹਿਲਾ ਹਾਕੀ ਟੀਮ ਦੀ ਹਾਰ ‘ਤੇ ਕੀ ਬੋਲੇ ਓਲੰਪਿਅਨ ਰੀਨਾ ਖੋਖਰ ?
ਚੰਡੀਗੜ੍ਹ: ਓਲੰਪਿਕ (Olympics) ਦੇ ਵਿੱਚ ਭਾਰਤ ਦੀ ਮਹਿਲਾ ਹਾਕੀ ਟੀਮ ਦੇ ਵੱਲੋਂ ਚੰਗਾ ਪ੍ਰਦਰਸ਼ਨ ਕੀਤਾ ਗਿਆ ਹੈ ਜਿਸਦੇ ਪੂਰੀ ਦੁਨੀਆ ਦੇ ਵਿੱਚ ਚਰਚੇ ਹੋ ਰਹੇ ਹਨ। ਚੰਡੀਗੜ੍ਹ ਦੇ ਵਿੱਚ ਪੰਜਾਬ ਦੀਆਂ ਹਾਕੀ ਖਿਡਾਰਨਾਂ ਨੂੰ ਸਰਕਾਰ ਵੱਲੋਂ ਸਨਮਾਨਿਤ ਕੀਤਾ ਗਿਆ ਹੈ। ਇਸਦੇ ਚੱਲਦੇ ਹੀ ਈਟੀਵੀ ਭਾਰਤ ਦੀ ਟੀਮ ਦੇ ਵੱਲੋਂ ਹਾਕੀ ਖਿਡਾਰਨ ਰੀਨਾ ਖੋਖਰ (Reena Khokhar) ਦੇ ਨਾਲ ਖਾਸ ਗੱਲਬਾਤ ਕੀਤੀ ਗਈ। ਇਸ ਦੌਰਾਨ ਰੀਨਾ ਖੋਖਰ ਨੇ ਦੱਸਿਆ ਕਿ ਓਲੰਪਿਕ ਦੌਰਾਨ ਉਨ੍ਹਾਂ ਦਾ ਸਫਰ ਬਹੁਤ ਮੁਸ਼ਕਿਲਾਂ ਭਰਿਆ ਰਿਹਾ ਹੈ। ਉਨ੍ਹਾਂ ਕਿਹਾ ਕਿ ਚੰਗੇ ਪ੍ਰਦਰਸ਼ਨ ਕੀਤੇ ਜਾਣ ਨੂੰ ਲੈਕੇ ਉਨ੍ਹਾਂ ਨੂੰ ਚੰਗਾ ਲੱਗ ਰਿਹਾ ਹੈ। ਰੀਨਾ ਖੋਖਰ ਨੇ ਉਮੀਦ ਜਤਾਈ ਹੈ ਕਿ ਆਉਣ ਵਾਲੀਆਂ ਖੇਡਾਂ ਦੇ ਵਿੱਚ ਉਹ ਚੰਗਾ ਪ੍ਰਦਰਸ਼ਨ ਕਰ ਮੈਡਲ ਹਾਸਿਲ ਕਰਨ ਦੀ ਕੋਸ਼ਿਸ਼ ਕਰਨਗੇ। ਇਸ ਦੌਰਾਨ ਉਨ੍ਹਾਂ ਵੱਲੋਂ ਮਹਿਲਾਵਾਂ ਨੂੰ ਖੇਡਾਂ ਵੱਲ ਆਉਣ ਲਈ ਪ੍ਰੇਰਿਤ ਕੀਤਾ ਤਾਂ ਕਿ ਮਹਿਲਾਵਾਂ ਖੇਡਾਂ ਵਿੱਚ ਆਉਣ ‘ਤੇ ਆਪਣੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ।