ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਤ ਕਰਨ ਲਈ ਵਿਸ਼ੇਸ਼ ਉਪਰਾਲਾ, ਮਾਸੂਮ ਕਰ ਰਹੇ ਨੇ ਇਹ ਕੰਮ... - ਪੰਜਾਬੀ ਮਾਂ ਬੋਲੀ
ਮਾਨਸਾ: ਕੌਮਾਂਤਰੀ ਭਾਸ਼ਾ ਦਿਵਸ ਮੌਕੇ ਪੰਜਾਬੀ ਮਾਂ ਬੋਲੀ ਦਾ ਪ੍ਰਚਾਰ ਕਰਨ ਵਾਲੇ ਤੇਜਿੰਦਰ ਸਿੰਘ ਖਾਲਸਾ ਨੇ ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਤ ਕਰਨ ਲਈ ਸਟਾਲ ਲਗਾਈ। ਤੇਜਿੰਦਰ ਨੇ ਦੱਸਿਆ ਕਿ ਮੈਂ ਕਈ ਸਾਲਾਂ ਤੋਂ ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਤ ਕਰਨ ਲਈ ਪ੍ਰਚਾਰ ਕਰ ਰਿਹਾ ਹਾਂ ਅਤੇ ਹਰ ਪੰਜਾਬੀ ਨੂੰ ਲੋੜ ਹੈ ਪੰਜਾਬੀ ਮਾਂ ਬੋਲੀ ਨੂੰ ਅਪਣਾਉਣ ਅਤੇ ਪ੍ਰਚਾਰ ਕਰਨ ਦੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪੰਜਾਬੀ ਮਾਂ ਬੋਲੀ ਨੂੰ ਲੋਕ ਭੁੱਲਦੇ ਜਾ ਰਹੇ ਹਨ ਅਤੇ ਆਪਣੀ ਵਿਰਾਸਤ ਨੂੰ ਵੀ ਕਿਤੇ ਨਾ ਕਿਤੇ ਖੋਅ ਰਹੇ ਹਨ।