ਅਕਾਲੀ ਦਲ ਵੱਲੋਂ ਫਤਿਹਗੜ੍ਹ ਸਾਹਿਬ ਵਿਖੇ ਕੀਤੀ ਜਾਣ ਵਾਲੀ ਰੋਸ ਰੈਲੀ ਨੂੰ ਲੈ ਕੇ ਕੀਤੀ ਗਈ ਵਿਸ਼ੇਸ਼ ਮੀਟਿੰਗ - caiptan amrinder singh
ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਲ੍ਹਾ ਵਾਰ ਕੀਤੀਆਂ ਜਾ ਰਹੀਆਂ ਕੈਪਟਨ ਸਰਕਾਰ ਖ਼ਿਲਾਫ ਰੋਸ ਰੈਲੀਆਂ ਤਹਿਤ ਫ਼ਤਹਿਗੜ੍ਹ ਸਾਹਿਬ ਵਿਖੇ 21 ਮਾਰਚ ਨੂੰ ਕੀਤੀ ਜਾਣ ਵਾਲੀ ਰੋਸ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਦੀਦਾਰ ਸਿੰਘ ਭੱਟੀ ਵੱਲੋਂ ਪਾਰਟੀ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ । ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ ।ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਦੀਦਾਰ ਸਿੰਘ ਭੱਟੀ ਨੇ ਕਿਹਾ ਕਿ ਇਸ ਮੀਟਿੰਗ ਦੀਆਂ ਰਕੁੰਨਾਂ ਨੂੰ ਰੈਲੀ ਦੀਆਂ ਤਿਆਰੀ ਲਈ ਲਾਂਮਬੰਦ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਅਤੇ ਅਕਾਲੀ ਵਰਕਰਾਂ ਉੱਤੇ ਕੀਤੇ ਜਾ ਰਹੇ ਦਮਨ ਦੇ ਵਿਰੋਧ ਵਿੱਚ ਇਹ ਰੈਲੀ ਕੀਤੀ ਜਾ ਰਹੀ ਹੈ।ਭੱਟੀ ਹੁਰਾਂ ਦੱਸਿਆ ਕਿ ਅਕਾਲੀ ਦਲ ਦੀ ਇਸ ਰੋਸੀ ਰੈਲੀ ਵਿੱਚ ਜ਼ਿਲ੍ਹੇ ਭਰ ਦੇ ਲੋਕ ਪਹੁੰਚਣ ਗਏ।