ਬਹਿਬਲਕਲਾਂ ਗੋਲੀਕਾਂਡ ਦੇ ਸ਼ਹੀਦ ਦੇ ਲੜਕੇ ਨੇ ਕੀਤੀ ਪ੍ਰੈਸ ਕਾਨਫ਼ਰੰਸ - I.G. Kunwar Vijay Partap Singh
ਫ਼ਰੀਦਕੋਟ: ਬਹਿਬਲਕਲਾਂ ਗੋਲੀਕਾਂਡ ਦੇ ਸ਼ਹੀਦ ਭਾਈ ਕ੍ਰਿਸ਼ਨ ਭਗਵਾਨ ਸਿੰਘ ਦੇ ਲੜਕੇ ਸੁਖਰਾਜ ਸਿੰਘ ਨੇ ਫ਼ਰੀਦਕੋਟ ਵਿੱਚ ਇੱਕ ਪ੍ਰੈਸ ਕਾਨਫ਼ਰੰਸ ਕੀਤੀ। ਉਨ੍ਹਾਂ ਗੋਲੀਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਐਸਆਈਟੀ ਤੋਂ ਲਾਂਭੇ ਕੀਤੇ ਜਾਣ ਦੀਆਂ ਕਿਆਸ ਰਾਈਆਂ 'ਤੇ ਕਿਹਾ ਕਿ ਸਰਕਾਰ ਨੂੰ ਕੁੰਵਰ ਵਿਜੇ ਪ੍ਰਤਾਪ ਨੂੰ ਇਸ ਜਾਂਚ ਤੋਂ ਲਾਂਭੇ ਨਹੀਂ ਕਰਨਾ ਚਾਹੀਦਾ। ਜੇਕਰ ਕੁੰਵਰ ਵਿਜੇ ਪ੍ਰਤਾਪ ਨੂੰ ਟੀਮ ਵਿਚੋਂ ਹਟਾਇਆ ਜਾਂਦਾ ਤਾਂ ਇਸ ਨਾਲ ਜਾਂਚ ਪ੍ਰਭਾਵਿਤ ਹੋਵੇਗੀ ਅਤੇ ਦੋਸ਼ੀ ਬਚ ਜਾਣਗੇ। ਉਨ੍ਹਾਂ ਕਿਹਾ ਕਿ ਐਸਆਈਟੀ ਵੱਲੋਂ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਜਲਦ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ ਤਾਂ ਜੋ ਅਸਲ ਦੋਸ਼ੀਆਂ ਦਾ ਪਤਾ ਲਗਾਇਆ ਜਾ ਸਕੇ।