ਲੁਧਿਆਣਾ ਖੁਦਕੁਸ਼ੀ ਮਾਮਲਾ: ਪੁਲਿਸ ਦੀ ਪਕੜ ਤੋਂ ਬਾਹਰ ਦੋਸ਼ੀ - ਲੁਧਿਆਣਾ ਖੁਦਕੁਸ਼ੀ ਮਾਮਲਾ
ਢੰਡਾਰੀ ਦੇ ਐੱਸਜੀਡੀ ਸੀਨੀਅਰ ਸੈਕੰਡਰੀ ਸਕੂਲ ਦੇ 11ਵੀਂ ਜਮਾਤ ਦੇ ਵਿਦਿਆਰਥੀ ਧਨੰਜੇ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਦੇ ਵਿੱਚ ਪੁਲਿਸ ਦੇ ਹੱਥ ਹਾਲੇ ਵੀ ਖਾਲੀ ਹਨ। ਧਨੰਜੇ ਨੇ ਆਪਣੀ ਖੁਦਕੁਸ਼ੀ ਲਈ ਸਕੂਲ ਦੇ ਹੀ ਪ੍ਰਿੰਸੀਪਲ ਅਤੇ ਅਧਿਆਪਕ 'ਤੇ ਇਲਜ਼ਾਮ ਲਾਏ ਸਨ, ਜੋ ਦੋਵੇਂ ਹੀ ਪੁਲਿਸ ਦੀ ਗ੍ਰਿਫ਼ਤ ਤੋਂ ਫਿਲਹਾਲ ਬਾਹਰ ਹਨ।