NDA ਤੇ UPSC ਦਾ ਪੇਪਰ ਦੇਣ ਵਾਲੇ ਵਿਦਿਆਰਥੀਆਂ ਲਈ ਬਠਿੰਡਾ ਤੋਂ ਸਪੈਸ਼ਲ ਟ੍ਰੇਨ - ਯੂਪੀਐੱਸਸੀ
ਬਠਿੰਡਾ: ਐਤਵਾਰ ਨੂੰ ਯੂ.ਪੀ.ਐਸ.ਸੀ ਅਤੇ ਐਨ.ਡੀ.ਏ ਵੱਲੋਂ ਪੇਪਰ ਲਿਆ ਜਾਣਾ ਹੈ, ਜਿਸ ਨੂੰ ਦੇਖਦੇ ਹੋਏ ਭਾਰਤੀ ਰੇਲਵੇ ਵਿਦਿਆਰਥੀਆਂ ਦੀ ਸਹੂਲਤ ਵਾਸਤੇ ਸਪੈਸ਼ਲ ਟ੍ਰੇਨਾਂ ਚਲਾਉਣ ਦਾ ਫ਼ੈਸਲਾ ਲਿਆ ਹੈ। ਇਹ ਸਪੈਸ਼ਲ ਟ੍ਰੇਨਾਂ ਕੇਵਲ ਪੰਜਾਬ ਵਿੱਚ ਹੀ ਨਹੀਂ ਸਗੋਂ ਪੂਰੇ ਦੇਸ਼ ਵਿੱਚ ਚੱਲਣਗੀਆਂ। ਬਠਿੰਡਾ ਤੋਂ ਚੰਡੀਗੜ੍ਹ ਸੈਂਟਰ ਵਿਖੇ ਇਹ ਪੇਪਰ ਦੇਣ ਜਾ ਰਹੇ ਵਿਦਿਆਰਥੀਆਂ ਨੇ ਭਾਰਤ ਸਰਕਾਰ ਦਾ ਬਹੁਤ ਧੰਨਵਾਦ ਕੀਤਾ ਹੈ।