ਉਦਯੋਗਪਤੀ ਪੰਜਾਬ ਵਿੱਚ ਆਪਣੀ ਹਿੱਸੇਦਾਰੀ ਪਾਉਣਾ ਚਾਹੁੰਦੇ ਹਨ, ਲੱਗ ਚੁੱਕਾ ਕਰੋੜਾਂ ਦਾ ਨਿਵੇਸ਼: ਰਾਣਾ ਸੋਢੀ - investment summit
ਚੰਡੀਗੜ੍ਹ ਵਿਖੇ ਹੋਈ ਪੰਜਾਬ ਕੈਬਿਨੇਟ ਮੀਟਿੰਗ ਤੋਂ ਬਾਹਰ ਆ ਕੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਦਸੰਬਰ ਨੂੰ ਪੰਜਾਬ ਸਰਕਾਰ ਵੱਲੋਂ ਦੇਸ਼ ਅਤੇ ਵਿਦੇਸ਼ ਦੇ ਕਾਰੋਬਾਰੀਆਂ ਨਾਲ ਮਿਲ ਕੇ ਵੱਡੇ ਇਨਵੈਸਟਮੈਂਟ ਸਮਿਟ ਕਰਵਾਈ ਜਾ ਰਹੀ ਹੈ ਜਿਸ ਵਿੱਚ ਪੰਜਾਬ ਵਿੱਚ ਇੰਡਸਟਰੀ ਲਗਾਉਣ ਵਾਲੇ ਕਾਰੋਬਾਰੀ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਉਦਯੋਗਪਤੀ ਪੰਜਾਬ ਵਿੱਚ ਆਪਣੀ ਹਿੱਸੇਦਾਰੀ ਪਾਉਣਾ ਚਾਹੁੰਦੇ ਹਨ। ਇਸ ਲਈ 50 ਹਜ਼ਾਰ ਕਰੋੜ ਦਾ ਨਿਵੇਸ਼ ਲੱਗ ਚੁੱਕਾ ਹੈ।