ਉਸਤਾਦ ਸ਼ੌਕਤ ਅਲੀ ਮਤੋਈ ਨੂੰ ਨਮ ਅੱਖਾਂ ਨਾਲ ਕੀਤਾ ਗਿਆ ਸਪੁਰਦ-ਏ-ਖ਼ਾਕ - ਸਪੁਰਦੇ ਖਾਕ
ਮਲੇਰਕਟੋਲਾ: ਸ਼ਹਿਰ ਦੇ ਨਾਲ ਲੱਗਦੇ ਪਿੰਡ ਮਤੋਈ ਵਿਖੇ ਉਸਤਾਦ ਸ਼ੌਕਤ ਅਲੀ ਮਤੋਈ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੇ ਜੱਦੀ ਪਿੰਡ ਮਤੋਈ ਵਿਖੇ ਅੱਜ ਉਨ੍ਹਾਂ ਨੂੰ ਸਪੁਰਦ ਏ ਖਾਕ ਕੀਤਾ ਗਿਆ। ਇਸ ਮੌਕੇ ਜਿੱਥੇ ਵੱਡੀ ਗਿਣਤੀ ਵਿੱਚ ਉਨ੍ਹਾਂ ਦੇ ਚਾਹੁਣ ਵਾਲਿਆਂ ਨੇ ਸ਼ਿਰਕਤ ਕੀਤੀ। ਉੱਥੇ ਹੀ ਪੰਜਾਬ ਦੇ ਨਾਮਵਰ ਗਾਇਕ ਵੀ ਪਹੁੰਚੇ ਜਿਨ੍ਹਾਂ ਦੇ ਵਿੱਚ ਫਰੋਜ ਅਲੀ ਖ਼ਾਨ, ਬੂਟਾ ਖ਼ਾਨ, ਮੁਹੰਮਦ ਸਲੀਮ ਅਤੇ ਉਨ੍ਹਾਂ ਦੇ ਪਿਤਾ ਜੀ ਤੋਂ ਇਲਾਵਾ ਉਸਤਾਦ ਸ਼ੌਕਤ ਅਲੀ ਮਤੋਈ ਜੀ ਦੇ ਬਚਪਨ ਦੇ ਦੋਸਤ ਸਰਦੂਲ ਸਿਕੰਦਰ ਅਤੇ ਉਨ੍ਹਾਂ ਦਾ ਪਰਿਵਾਰ ਨੇ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ।