ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ - ਬਾਬਾ ਅਜੀਤ ਸਿੰਘ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਤੇ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ। ਇਸ ਮੌਕੇ ਭੋਗ ਉਪਰੰਤ ਦਰਬਾਰ ਸਾਹਿਬ ਦੇ ਰਾਗੀਆਂ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ ਤੇ ਅਰਦਾਸ ਤੋਂ ਬਾਅਦ ਗੁਰਦੁਆਰਾ ਮੰਜੀ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਮਿੱਤਰ ਸਿੰਘ ਵੱਲੋਂ ਸਾਹਿਬਜ਼ਾਦਾ ਦੀ ਅਦੁੱਤੀ ਸ਼ਹਾਦਤ ਬਾਰੇ ਜਾਣਕਾਰੀ ਦਿੱਤੀ ਗਈ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਸਮੂਹ ਸਿੱਖ ਸੰਗਤਾਂ ਵੱਲੋਂ ਹਾਜ਼ਰੀ ਭਰੀ ਗਈ।