ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਲੜੀ ਆਰੰਭ - ਗੁਰਦੁਆਰਾ ਸ਼ੀਸ਼ ਮਹਿਲ
ਸ੍ਰੀ ਕੀਰਤਪੁਰ ਸਾਹਿਬ:ਅੱਠਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ਵਿੱਚ ਗੁਰੂ ਸਾਹਿਬ ਦੇ ਜਨਮ ਸਥਾਨ ਗੁਰਦੁਆਰਾ ਸ਼ੀਸ਼ ਮਹਿਲ ਸ੍ਰੀ ਕੀਰਤਪੁਰ ਸਾਹਿਬ ਵਿਖੇ ਸ਼ਨੀਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠਾਂ ਦੀ ਦੂਜੀ ਲੜੀ ਅਰੰਭ ਕੀਤੀ ਗਈ। ਜਿਸ ਦੇ ਭੋਗ ਦੋ ਅਗਸਤ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਦਿਹਾੜੇ ਵਾਲੇ ਦਿਨ ਪਾਏ ਜਾਣਗੇ, ਜਿਸ ਉਪਰੰਤ ਮਹਾਨ ਧਾਰਮਿਕ ਦੀਵਾਨ ਸਜਾਇਆ ਜਾਵੇਗਾ। ਜਿਸ ਵਿੱਚ ਪੰਥ ਦੀਆਂ ਉੱਚ ਸ਼ਖ਼ਸੀਅਤਾਂ ਕੀਰਤਨੀਏ ਕਥਾਵਾਚਕ ਸੰਗਤਾਂ ਨੂੰ ਕੀਰਤਨ ਕਥਾ ਵਿਚਾਰਾਂ ਰਾਹੀਂ ਨਿਹਾਲ ਕਰਨਗੇ।