ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਰਬੱਤ ਦੇ ਭਲੇ ਤੇ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਆਖੰਡ ਪਾਠ ਸਾਹਿਬ ਸ਼ੁਰੂ - ਸਰਬੱਤ ਦੇ ਭਲੇ ਲਈ ਅਰਦਾਸ
ਬਠਿੰਡਾ: ਦੁਨੀਆ ਭਰ ਦੇ ਲੋਕ ਇਸ ਸਮੇਂ ਕੋਰੋਨਾ ਮਹਾਂਮਾਰੀ ਤੋਂ ਲੜ੍ਹ ਰਹੇ ਹਨ। ਹੁਣ ਤੱਕ ਦੁਨੀਆ ਭਰ ਦੇ ਲੱਖਾਂ ਲੋਕ ਇਸ ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਹਨ। ਬਠਿੰਡਾ 'ਚ ਸਥਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਰਬੱਤ ਦੇ ਭਲੇ ਤੇ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਆਖੰਡ ਪਾਠ ਸਾਹਿਬ ਸ਼ੁਰੂ ਕਰ ਦਿੱਤੇ ਗਏ ਹਨ। ਇਸ ਬਾਰੇ ਦੱਸਦੇ ਹੋਏ ਹੈਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਤੋਂ ਸਮੁੱਚੇ ਵਿਸ਼ਵ ਦੇ ਬਚਾਅ ਲਈ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਿਰਦੇਸ਼ਾਂ ਮੁਤਾਬਕ ਸਰਬੱਤ ਦੇ ਭਲੇ ਲਈ ਸ੍ਰੀ ਆਖੰਡ ਪਾਠ ਸਾਹਿਬ ਅੱਜ ਆਰੰਭ ਕੀਤੇ ਗਏ, ਜਿਨ੍ਹਾਂ ਦੇ ਭੋਗ 9 ਮਈ ਨੂੰ ਪੈਣਗੇ। ਉਨ੍ਹਾਂ ਕਿਹਾ ਕਿ ਉਹ ਇਹ ਅਰਦਾਸ ਕਰਦੇ ਹਨ ਕਿ ਜਲਦ ਤੋਂ ਜਲਦ ਲੋਕਾਂ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਛੂਟਕਾਰਾ ਮਿਲੇ।