ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਾ ਦਿਹਾੜੇ ਨੂੰ ਸਮਰਪਿਤ ਸ੍ਰੀ ਆਖੰਡ ਪਾਠ ਸਾਹਿਬ ਆਰੰਭ - ਸਿਰਜਣਾ ਦਿਹਾੜਾ
ਅੰਮ੍ਰਿਤਸਰ: ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਕੀਤੀ ਗਈ। ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਸਿਰਜਣਾ ਦਿਹਾੜੇ ਨੂੰ ਹਰ ਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨਾਇਆ ਜਾਂਦਾ ਹੈ। ਐੱਸਜੀਪੀਸੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿਰਜਣਾ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਆਰੰਭ ਕਰ ਦਿੱਤੇ ਗਏ ਹਨ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਅਤੇ ਵਧੀਕ ਗ੍ਰੰਥੀ ਭਾਈ ਮਲਕੀਤ ਸਿੰਘ ਖਾਲਸਾ ਮੌਜੂਦ ਰਹੇ। ਜ਼ਿਕਰਯੋਗ ਹੈ ਕਿ 1663 ਈਸਵੀ ਵਿੱਚ ਗੱਦੀ 'ਤੇ ਬਿਰਾਜਮਾਨ ਹੋਣ ਤੋਂ 3 ਹਫ਼ਤਿਆਂ ਬਾਅਦ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਇੱਕ ਥੜ੍ਹੇ ਦੀ ਉਸਾਰੀ ਕੀਤੀ ਗਈ, ਜਿਸ 'ਤੇ ਬਾਅਦ ਵਿੱਚ ਅਕਾਲ ਬੁੰਗਾ ਉਸਾਰਿਆ ਗਿਆ। ਸਿੱਖ ਇਤਿਹਾਸ ਵਿੱਚ ਹਾੜ ਦੀ 18 ਤਰੀਕ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਦਿਹਾੜੇ ਦੇ ਤੌਰ 'ਤੇ ਮਨਾਇਆ ਜਾਂਦਾ ਹੈ।