ਦੇਸੀ ਅਤੇ ਵਿਦੇਸ਼ੀ ਫੁੱਲਾਂ ਦੇ ਨਾਲ ਸਜਾਇਆ ਜਾਵੇਗਾ ਸ੍ਰੀ ਦਰਬਾਰ ਸਾਹਿਬ - ਅੰਮ੍ਰਿਤਸਰ
ਅੰਮ੍ਰਿਤਸਰ: ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਖ-ਵੱਖ ਤਰ੍ਹਾਂ ਦੇ ਫੁੱਲਾਂ ਨਾਲ ਸਜ਼ਾਵਟ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਸ੍ਰੀ ਹਰਿਮੰਦਰ ਸਾਹਿਬ ਅਤੇ ਪਰਿਕਰਮਾ, ਸ੍ਰੀ ਅਕਾਲ ਤਖ਼ਤ ਸਾਹਿਬ , ਦਰਸ਼ਨੀ ਡਿਓੜੀ ਦਾ ਰਸਤਾ ਅਤੇ ਸ੍ਰੀ ਗੁਰੁ ਰਾਮਦਾਸ ਲੰਗਰ ਭਵਨ ਦੇਸੀ ਅਤੇ ਵਿਦੇਸ਼ੀ ਫੁੱਲਾਂ ਦੇ ਨਾਲ ਸਜਾਏ ਜਾਣ ਲੱਗ ਪਏ ਹਨ। ਇਸ ਦੌਰਾਨ ਕਾਰੀਗਰ ਨੇ ਦੱਸਿਆ ਕਿ ਸਜ਼ਾਵਟ ਲਈ ਟਨਾਂ ਦੇ ਹਿਸਾਬ ਨਾਲ ਫੁੱਲਾਂ ਦੀ ਵਰਤੋਂ ਕੀਤੀ ਗਈ ਹੈ, ਜਿਨ੍ਹਾਂ ਨੂੰ ਸਜਾਉਣ ਲਈ 100 ਤੋਂ ਵੱਧ ਵਿਅਕਤੀ ਪਹੁੰਚੇ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਕਾਰਜ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਰਵਾਂ ਸਹਿਯੋਗ ਦਿੱਤਾ ਜਾ ਰਿਹਾ ਹੈ।