ਜਲੰਧਰ 'ਚ ਸ੍ਰੀ ਦੇਵੀ ਤਲਾਬ ਮੰਦਰ ਨੂੰ ਖੋਲ੍ਹ ਕੀਤਾ ਗਿਆ ਹਵਨ - temple in Jalandhar
ਜਲੰਧਰ: ਕੋਰੋਨਾ ਵਾਇਰਸ ਦੇ ਚਲਦਿਆਂ ਪਿਛਲੇ ਕਾਫ਼ੀ ਸਮੇਂ ਤੋਂ ਬੰਦ ਪਏ ਸ੍ਰੀ ਦੇਵੀ ਤਲਾਬ ਮੰਦਰ ਨੂੰ ਖੋਲ੍ਹਣ ਤੋਂ ਬਾਅਦ ਹਵਨ ਕਰਵਾਇਆ ਗਿਆ। ਇਸ ਮੌਕੇ ਮੰਦਰ ਦੇ ਵਾਈਸ ਪ੍ਰੈਜ਼ੀਡੈਂਟ ਦਾ ਕਹਿਣਾ ਹੈ ਕਿ ਇਸ ਮਹਾਂਮਾਰੀ ਤੋਂ ਮਾਤਾ ਰਾਣੀ ਸਭ ਨੂੰ ਮੁਕਤ ਕਰੇਗੀ ਤੇ ਲੋਕ ਪਹਿਲਾਂ ਵਾਂਗ ਸ਼ਰਧਾ ਭਾਵਨਾ ਦੇ ਨਾਲ ਧਾਰਮਿਕ ਸਥਾਨਾਂ 'ਤੇ ਜਾ ਕੇ ਮੱਥਾ ਟੇਕਣ ਲਈ ਜਾ ਸਕਣਗੇ। ਇਸ ਦੇ ਨਾਲ ਹੀ ਉਨ੍ਹਾਂ ਵੱਲੋ ਸੋਸ਼ਲ ਡਿਸਟੈਂਸਿੰਗ ਦਾ ਵੀ ਪੂਰਾ ਧਿਆਨ ਰੱਖਿਆ ਗਿਆ ਹੈ।