ਕੋਵਿਡ-19: ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਸਮਾਜ ਸੇਵੀ ਸੰਸਥਾਵਾਂ ਨੇ ਲੋਕਾਂ ਦੀ ਕੀਤੀ ਮਦਦ - ਜ਼ਿਲ੍ਹਾ ਪ੍ਰਸ਼ਾਸਨ
ਸ਼੍ਰੀ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਲੋੜਵੰਦਾਂ ਦੇ ਘਰਾਂ ਤੱਕ ਤਿਆਰ ਖਾਣਾ ਪਹੁੰਚਾਇਆ ਜਾ ਰਿਹਾ ਹੈ ਅਤੇ ਖਾਣਾ ਵੰਡਦੇ ਸਮੇਂ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਮਾਜਿਕ ਫਾਸਲੇ ਸਮੇਤ ਸਿਹਤ ਵਿਭਾਗ ਵੱਲੋਂ ਦੱਸੀਆਂ ਹੋਰ ਸਾਵਧਾਨੀਆਂ ਵੀ ਵਰਤੀਆਂ ਜਾ ਰਹੀਆਂ ਹਨ।