ਮਾਤਾ ਗੁਜਰੀ ਕਾਲਜ: ਨੇਪਾਲੀ ਵਿਦਿਆਰਥੀ ਨੂੰ ਘਰ ਜਾਣ ਵਿੱਚ ਹੋਈ ਮੁਸ਼ਕਿਲ - mata gujri college fatehgarh sahib
ਦੁਨੀਆ ਭਰ 'ਚ ਫੈਲੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 31 ਮਾਰਚ ਤੱਕ ਸਕੂਲ ਤੇ ਕਾਲਜ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਸਨ। ਇਸ ਤੋਂ ਬਾਅਦ ਹੋਸਟਲਾਂ 'ਚ ਰਹਿ ਰਹੇ ਵਿਦਿਆਰਥੀ ਆਪਣੇ ਘਰਾਂ ਨੂੰ ਪਰਤਣੇ ਸ਼ੁਰੂ ਹੋ ਗਏ ਹਨ। ਉੱਥੇ ਹੀ ਮਾਤਾ ਗੁਜਰੀ ਕਾਲਜ ਵਿੱਚ ਪੜ੍ਹ ਰਹੇ ਨੇਪਾਲੀ ਵਿਦਿਆਰਥੀ ਨੂੰ ਘਰ ਜਾਣ ਵਿੱਚ ਮੁਸ਼ਕਲ ਆ ਰਹੀ ਹੈ। ਜੈਦੀਪ ਨੇ ਦੱਸਿਆ ਕਿ ਨੇਪਾਲ ਸਰਕਾਰ ਵਲੋਂ ਬਾਰਡਰ 'ਤੇ ਬਾਹਰੀ ਵਿਅਕਤੀਆਂ ਦੀ ਐਂਟਰੀ ਬੰਦ ਕਰ ਦਿੱਤੀ ਗਈ ਹੈ ਜਿਸ ਕਰਕੇ ਉਸ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।