ਸ੍ਰੀ ਫ਼ਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਕੀਤੇ ਜਾ ਰਹੇ ਨੇ ਵਿਸ਼ੇਸ਼ ਉਪਰਾਲੇ - ਨਸ਼ਿਆਂ ਦੇ ਖ਼ਾਤਮੇ ਲਈ ਵਿਸ਼ੇਸ਼ ਉਪਰਾਲੇ
ਸ੍ਰੀ ਫ਼ਤਿਹਗੜ੍ਹ ਸਾਹਿਬ: ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮੌਕੇ ਜ਼ਿਲ੍ਹਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਪੁਲਿਸ ਵੱਲੋਂ ਲੋਕਾਂ ਨੂੰ ਨਸ਼ਿਆਂ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ ਤੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਨੇ ਕਿਹਾ ਕਿ ਨਸ਼ਾ ਕਿਸੇ ਇੱਕ ਵਿਅਕਤੀ ਜਾਂ ਪਰਿਵਾਰ ਦੀ ਸਮੱਸਿਆ ਨਹੀਂ ਸਗੋਂ ਇਹ ਸਮੁੱਚੇ ਸਮਾਜ ਦੀ ਸਮੱਸਿਆ ਹੈ, ਜੇ ਨਸ਼ਿਆਂ ਦੇ ਖ਼ਾਤਮੇ ਲਈ ਸਮੁੱਚਾ ਸਮਾਜ ਇੱਕ ਜੁੱਟ ਨਾ ਹੋਇਆ ਤਾਂ ਗੰਭੀਰ ਸਿੱਟੇ ਭੁਗਤਣੇ ਪੈ ਸਕਦੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਇੱਕ ਰੋਗ ਹੈ, ਜਿਸ ਦਾ ਇਲਾਜ ਸੰਭਵ ਹੈ। ਉਨ੍ਹਾਂ ਨੇ ਸਮਾਜ ਦੇ ਹਰੇਕ ਵਰਗ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਇਸ ਮੌਕੇ ਸਾਰੇ ਇਹ ਵਚਨ ਲਵੋ ਕਿ ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਜਾਵੇ।