ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ 'ਚ ਮਨਾਇਆ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ - sri fatehgarh sahib
ਫਤਿਹਗੜ੍ਹ ਸਾਹਿਬ: ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਮੌਕੇ ਗੁਰੂ ਘਰ ਦੇ ਹਜ਼ੂਰੀ ਰਾਗੀ ਸਿੰਘਾਂ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਸੰਗਤ ਨੇ ਵੀ ਇਸ ਸਮਾਗਮ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ। ਸਮਾਗਮ ਵਿੱਚ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਸੰਗਤ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਤੇ ਨਾਲ ਹੀ ਕਿਹਾ ਕਿ ਸਮੁੱਚੀ ਕਾਇਨਾਤ ਨੂੰ ਸ਼ਬਦ ਗੁਰੂ ਦੇ ਨਾਲ ਜੁੜਣਾ ਚਾਹੀਦਾ ਹੈ ਤੇ ਗੁਰੂ ਦੇ ਲੜ ਲੱਗਣਾ ਚਾਹੀਦਾ ਹੈ।