ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਸ਼੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ - ਤਖ਼ਤ ਸ਼੍ਰੀ ਦਮਦਮਾ ਸਾਹਿਬ
ਬਠਿੰਡਾ: ਸਿੱਖਾਂ ਦੇ ਤੀਜੇ ਗੁਰੂ ਸ਼੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਹੈ। ਕਰਫਿਊ ਦੌਰਾਨ ਸੰਗਤਾਂ ਦੀ ਘਾਟ ਕਾਰਨ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਚੈਨਲਾਂ ਰਾਹੀਂ ਕੀਤਾ ਗਿਆ ਤਾਂ ਜੋ ਸੰਗਤਾਂ ਘਰ ਬੈਠੇ ਸਮਾਗਮ ਦਾ ਆਨੰਦ ਮਾਣ ਸਕਣ। ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਹੈਡ ਗ੍ਰੰਥੀ ਨੇ ਮੀਡੀਆ ਰਾਹੀਂ ਲੋਕਾਂ ਘਰ ਬੈਠ ਰੁਗਬਾਣੀ ਦਾ ਪਾਠ ਕਰਨ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਅਤੇ ਗੁਰੂ ਸਾਹਿਬ ਜੀ ਦੇ ਸਿਧਾਂਤਾਂ ਤੇ ਚੱਲਣ ਦੀ ਅਪੀਲ ਕੀਤੀ ਹੈ।