Golden Temple Sacrilege: ਸਿੱਖ ਜਗਤ ’ਚ ਭਾਰੀ ਰੋਸ - Sikh community expressed concern
ਰੋਪੜ:ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਬੇਅਦਬੀ ਘਟਨਾ (Golden Temple Sacrilege) 'ਤੇ ਆਪਣਾ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਨੇ ਉਕਤ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਕਾਫੀ ਸਮੇਂ ਤੋਂ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਪਰ ਇਨਸਾਫ ਨਹੀਂ ਮਿਲਿਆ ਜਿਸ ਕਰਕੇ ਵਾਰ ਵਾਰ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਪਸੀ ਭਾਈਚਾਰਕ ਸਾਂਝ ਨੂੰ ਤੋੜਨ ਲਈ ਅਜਿਹੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਸੋਚੀ ਸਮਝੀ ਸਾਜ਼ਿਸ਼ ਦੇ ਤਹਿਤ ਅੰਜ਼ਾਮ ਦਿੱਤਾ ਜਾ ਰਿਹਾ ਹੈ।