ਸ੍ਰੀ ਮੁਕਤਸਰ ਸਾਹਿਬ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਨੇ ਕੋਟਕਪੂਰਾ ਰੋਡ 'ਤੇ ਕੀਤਾ ਚੱਕਾ ਜਾਮ - ਕੋਟਕਪੂਰਾ ਰੋਡ 'ਤੇ ਕਿਸਾਨਾਂ ਨੇ ਕੀਤਾ ਚੱਕਾ ਜਾਮ
ਸ੍ਰੀ ਮੁਕਤਸਰ ਸਾਹਿਬ: ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ 73 ਦਿਨਾਂ ਤੋਂ ਦਿੱਲੀ ਦੇ ਬਾਰਡਰਾਂ 'ਤੇ ਕਿਸਾਨ ਅੰਦੋਲਨ ਜਾਰੀ ਹੈ। ਕਿਸਾਨਾਂ ਵੱਲੋਂ ਅੱਜ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਚੱਕਾ ਜਾਮ ਕਰਨ ਦਾ ਸੱਦਾ ਦਿੱਤਾ ਗਿਆ। ਕੋਟਕਪੂਰਾ ਰੋਡ ਉੱਤੇ ਵੱਡੀ ਗਿਣਤੀ 'ਚ ਕਿਸਾਨਾਂ ਨੇ ਚੱਕਾ ਜਾਮ ਕੀਤਾ। ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਨੂੰ ਅੜੀਅਲ ਰਵੱਈਆ ਛੱਡ ਕੇ ਜਲਦ ਤੋਂ ਜਲਦ ਖੇਤੀ ਕਾਨੂੰਨ ਰੱਦ ਕੀਤੇ ਜਾਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।