ਸ੍ਰੀ ਮੁਕਤਸਰ ਸਾਹਿਬ: ਜਨਤਾ ਕਰਫਿਊ ਦੌਰਾਨ ਮੁਸਤੈਦ ਨਜ਼ਰ ਆਈ ਪੁਲਿਸ - ਕੋਰੋਨਾ ਵਾਇਰਸ
ਸ੍ਰੀ ਮੁਕਤਸਰ ਸਾਹਿਬ ਵਿੱਚ ਲੋਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੋਰੋਨਾ ਵਾਇਰਸ ਨੂੰ ਲੈ ਕੇ ਜਨਤਾ ਕਰਫਿਊ ਵਾਲੀ ਅਪੀਲ ਨੂੰ ਭਰਵਾਂ ਹੁੰਗਾਰਾ ਦਿੱਤਾ ਹੈ। ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਵੀ ਲੋਕਾਂ ਨੂੰ ਇਸ ਕਰਫਿਊ ਨੂੰ ਸਫ਼ਲ ਬਣਾਉਣ ਦੀ ਅਪੀਲ ਕੀਤੀ ਹੈ। ਲੋਕਾਂ ਨੇ ਵੀ ਇਸ ਮੌਕੇ ਪ੍ਰਸ਼ਾਸਨ ਤੇ ਪੁਲਿਸ ਨੂੰ ਪੂਰਨ ਸਹਿਯੋਗ ਦਿੱਤਾ ਹੈ। ਇਸ ਮੌਕੇ ਜ਼ਿਲ੍ਹੇ ਦੀ ਪੁਲਿਸ ਵੀ ਪੂਰੀ ਤਰ੍ਹਾਂ ਮੁਸਤੈਦ ਨਜ਼ਰ ਆਈ।