ਸ੍ਰੀ ਨਨਕਾਣਾ ਸਾਹਿਬ ਹਮਲਾ: ਨਵਜੋਤ ਸਿੱਧੂ ਦੇ ਹੱਕ 'ਚ ਆਏ ਬੈਂਸ - Sri Nankana Sahib attack
ਪਾਕਿਸਤਾਨ ਵਿਖੇ ਨਨਕਾਣਾ ਸਾਹਿਬ 'ਤੇ ਹੋਏ ਹਮਲੇ ਨੂੰ ਲੈ ਕੇ ਲੋਕ ਇਨਸਾਫ ਪਾਰਟੀ ਦੇ ਮੁੱਖੀ ਸਿਮਰਜੀਤ ਬੈਂਸ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ 'ਤੇ ਅਕਾਲੀ ਦਲ ਅਤੇ ਭਾਜਪਾ ਸਿਆਸਤ ਕਰ ਰਹੀਆਂ ਹਨ। ਬੈਂਸ ਨੇ ਕਿਹਾ ਕਿ ਮੰਗੂ ਮੱਠ ਦੇ ਵਿੱਚ ਗੁਰਦੁਆਰਾ ਢਾਇਆ ਗਿਆ ਤਾਂ ਉਦੋਂ ਸਰਕਾਰ ਕਿੱਥੇ ਸੀ। ਉੱਥੇ ਹੀ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਚੁੱਕੇ ਜਾ ਰਹੇ ਸਵਾਲਾਂ 'ਤੇ ਵੀ ਉਨ੍ਹਾਂ ਨੇ ਕਿਹਾ ਕਿ ਹਰਸਿਮਰਤ ਕੌਰ ਜਾਣ ਕੇ ਨਵਜੋਤ ਸਿੰਘ ਸਿੱਧੂ 'ਤੇ ਠੀਕਰਾ ਭੰਨ ਰਹੀ ਹੈ ਸਗੋਂ ਉਸ ਨੂੰ ਚਾਹੀਦਾ ਹੈ ਕਿ ਉਹ ਹੁਣ ਆਪਣੇ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦੇਵੇ।