ਸ੍ਰੀ ਨਨਕਾਣਾ ਸਾਹਿਬ ਉੱਤੇ ਹਮਲਾ ਨਿੰਦਨਯੋਗ: ਕੁਲਵੰਤ ਸਿੰਘ ਮੰਨਣ - Sri Nankana Sahib attack
ਪਾਕਿਸਤਾਨ 'ਚ ਗੁਰਦੁਆਰਾ ਨਨਕਾਣਾ ਸਾਹਿਬ 'ਤੇ ਹੋਈ ਪੱਥਰਬਾਜ਼ੀ ਦੇ ਮਾਮਲੇ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਕੁਲਵੰਤ ਸਿੰਘ ਮੰਨਣ ਨੇ ਨਿੰਦਨਯੋਗ ਦੱਸਿਆ ਹੈ। ਕੁਲਵੰਤ ਸਿੰਘ ਮੰਨਣ ਦਾ ਕਹਿਣਾ ਹੈ ਕਿ ਉਹ ਇਸ ਪੂਰੀ ਘਟਨਾ ਦੀ ਪੂਰਨ ਤੌਰ 'ਤੇ ਨਿਖੇਧੀ ਕਰਦੇ ਹਨ। ਇਸ ਦੌਰਾਨ ਉਨ੍ਹਾਂ ਗੁਰਦੁਆਰਾ ਨਨਕਾਣਾ ਸਾਹਿਬ ਉੱਤੇ ਹਮਲਾ ਕਰਨ ਵਾਲੇ ਕੱਟਰਪੰਥੀਆਂ ਵਿਰੁੱਧ ਕਠੋਰ ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ। ਇਸ ਦੇ ਨਾਲ ਹੀ ਮੰਨਣ ਵੱਲੋਂ ਇਸ ਪੂਰੇ ਘਟਨਾਕਰਮ ਨੂੰ ਇੱਕ ਸਾਜ਼ਿਸ਼ ਦੱਸਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਇੱਕ ਹਫ਼ਤੇ ਦੇ ਅੰਦਰ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਨਹੀਂ ਕੀਤਾ ਤਾਂ ਸਿੱਖ ਜੱਥੇਬੰਦੀਆਂ ਵੱਲੋਂ ਇਸ ਮੁੱਦੇ ਨੂੰ ਕੌਮਾਂਤਰੀ ਪੱਧਰ 'ਤੇ ਚੁੱਕਿਆ ਜਾਵੇਗਾ।