ਇੱਕ ਵੱਖਰੀ ਮਿਸਾਲ: ਪੁਲਿਸ ਥਾਣਾ ਖਾਲੜਾ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ
ਤਰਨ ਤਾਰਨ: ਥਾਣਾ ਖਾਲੜਾ ਦੇ ਮੌਜੂਦਾ ਥਾਣਾ ਮੁੱਖੀ ਜਸਵੰਤ ਸਿੰਘ ਲਾਡੋ ਨੇ ਇੱਕ ਵੱਖਰੀ ਮਿਸਾਲ ਪੈਦਾ ਕਰਦੇ ਹੋਏ ਅੱਜ ਥਾਣਾ ਖਾਲੜਾ ਦੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਚੜ੍ਹਦੀ ਕਲਾ ਦੀ ਅਰਦਾਸ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਥਾਣੇ ਖਾਲੜਾ ਵਿਖੇ ਲਿਆ ਕੇ ਸ੍ਰੀ ਸੁਖਮਨੀ ਸਾਹਿਬ ਜੀ ਦੀ ਅਲਾਹੀ ਬਾਨੀ ਦੇ ਪਾਠ ਸਮੂਹ ਪੁਲਿਸ ਸਟਾਫ ਵੱਲੋਂ ਬੜੇ ਸਤਿਕਾਰ ਨਾਲ ਸਰਵਨ ਕੀਤੇ ਗਏ। ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਮੁੱਖ ਰੱਖਦੇ ਹੋਏ ਪੁਲਿਸ ਦੇ ਜਵਾਨਾਂ ਨੇ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲਾਮੀ ਦੇ ਕੇ ਸਤਿਕਾਰ ਅਤੇ ਸ਼ਰਧਾ ਪ੍ਰਗਟ ਕੀਤੀ। ਇਸ ਮੌਕੇ ਖਾਲੜਾ ਥਾਣਾ ਦੇ ਸਮੂਹ ਸਟਾਫ ਨੇ ਤਨ ਮਨ ਧਨ ਨਾਲ ਸੇਵਾ ਨਿਭਾਈ ਇਸ ਮੌਕੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।