ਅੰਮ੍ਰਿਤਧਾਰੀ ਬਜ਼ੁਰਗ ਦਾ ਕਤਲ, ਐਸਐਸਪੀ ਨੇ ਕੀਤਾ ਘਟਨਾ ਸਥਾਨ ਦਾ ਦੌਰਾ - ਅੰਮ੍ਰਿਤਧਾਰੀ ਬਜ਼ੁਰਗ
ਫਿਰੋਜ਼ਪੁਰ: ਬੀਤੇ ਦਿਨੀ 52 ਸਾਲਾ ਸਿੱਖ ਅੰਮ੍ਰਿਤਧਾਰੀ ਬਜ਼ੁਰਗ ਮਲੂਕ ਸਿੰਘ ਵਾਸੀ ਗੁਰੂਹਰਸਹਾਏ ਦਾ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਸੀ। ਇਸ ਮਗਰੋਂ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਲਾਸ਼ ਨੂੰ ਫ਼ਰੀਦਕੋਟ-ਸ੍ਰੀ ਮੁਕਤਸਰ ਸਾਹਿਬ ਬਾਈਪਾਸ 'ਤੇ ਰੱਖ ਕੇ ਧਰਨਾ ਲਗਾਇਆ ਸੀ ਅਤੇ ਕਾਤਲ ਦੇ ਨਾ ਫੜੇ ਜਾਣ ਤੱਕ ਧਰਨਾ ਜਾਰੀ ਰੱਖਣ ਦੀ ਗੱਲ ਹੀ ਸੀ। ਪਰ ਪੁਲਿਸ ਪ੍ਰਸ਼ਾਸ਼ਨ ਦੇ ਉੱਚ ਅਧਿਕਾਰੀਆਂ ਵੱਲੋਂ ਕਾਤਲਾਂ ਨੂੰ ਇੱਕ ਹਫਤੇ ਦੇ ਅੰਦਰ-ਅੰਦਰ ਫੜੇ ਜਾਣ ਦੇ ਦਿੱਤੇ ਭਰੋਸੇ ਮਗਰੋਂ ਪਰਿਵਾਰ ਨੇ ਧਰਨਾ ਸਮਾਪਤ ਕਰ ਕੀਤਾ ਸੀ। ਅੱਜ ਫਿਰੋਜ਼ਪੁਰ ਦੇ ਐਸਐਸਪੀ ਭੁਪਿੰਦਰ ਸਿੰਘ ਨੇ ਘਟਨਾ ਸਥਾਨ ਦਾ ਦੌਰਾ ਕੀਤਾ ਅਤੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਕਾਤਲਾਂ ਨੂੰ ਜਲਦ ਤੋਂ ਜਲਦ ਫੜ ਲਿਆ ਜਾਵੇਗਾ।