ਮਾਨਸਾ ਵਿਖੇ ਐਸਐਸਪੀ ਨੇ ਸਿਵਲ ਹਸਪਤਾਲ ਦਾ ਕੀਤਾ ਦੌਰਾ - coronavirus cases in Punjab
ਮਾਨਸਾ: ਸੂਬੇ ਭਰ ’ਚ ਕੋਰੋਨਾ ਮਹਾਂਮਾਰੀ ਦਾ ਕਹਿਰ ਵਧਦਾ ਜਾ ਰਿਹਾ ਹੈ ਜਿਸ ਦੇ ਚੱਲਦੇ ਪੁਲਿਸ ਪ੍ਰਸ਼ਾਸਨ ਨੇ ਸਿਹਤ ਵਿਭਾਗ ਵੱਲੋਂ ਕੀਤੇ ਗਏ ਇੰਤਜ਼ਾਮਾਂ ਦਾ ਜਾਇਜ਼ਾ ਲੈਣ ਲਈ ਸਿਵਲ ਹਸਪਤਾਲ ਦਾ ਦੌਰਾ ਕੀਤਾ। ਇਸ ਦੌਰਾਨ ਐਸਐਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਸਿਵਲ ਹਸਪਤਾਲ ਵਿੱਚ ਜੋ ਕੋਵਿਡ ਵਾਰਡ ਬਣਾਇਆ ਗਿਆ ਹੈ ਉਸ ਵਿੱਚ ਪ੍ਰਬੰਧ ਕਿਸ ਤਰ੍ਹਾਂ ਦੇ ਹਨ ਉਸ ਦਾ ਜਾਇਜਾ ਲਿਆ ਗਿਆ। ਨਾਲ ਹੀ ਕੋਵਿਡ ਪੀੜਤਾਂ ਦੇ ਪਰਿਵਾਰਾਂ ਨੂੰ ਆ ਰਹੀਆਂ ਪਰੇਸ਼ਾਨੀਆਂ ਨੂੰ ਸੁਣਿਆ ਅਤੇ ਉਨ੍ਹਾਂ ਪਰੇਸ਼ਾਨੀਆਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਪੰਜਾਬ ਦੀ ਹੱਦਾਂ ’ਤੇ ਸਖਤ ਪ੍ਰਬੰਧ ਕੀਤੇ ਗਏ ਹਨ, ਪੁਲਿਸ ਦੀ ਟੀਮ ਵੱਲੋਂ ਨਾਕਾ ਲਗਾ ਕੇ ਚੈਕਿੰਗ ਕੀਤੀ ਜਾ ਰਹੀ ਹੈ।