ਚੰਨੀ ਸਰਕਾਰ ਖਿਲਾਫ਼ ਗਰਜੀਆਂ ਸਟਾਫ ਨਰਸਾਂ - Staff nurses strike continues
ਜਲੰਧਰ:ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਪ੍ਰਦਰਸ਼ਨ ਕਰ ਰਹੇ ਸਟਾਫ ਨਰਸਾਂ ਵੱਲੋਂ ਹੜਤਾਲ ਜਾਰੀ (Staff nurses strike continues ) ਹੈ। ਸਟਾਫ ਨਰਸਾਂ ਵੱਲੋਂ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ ਇੱਥੇ ਤੱਕ ਕਿ ਐਮਰਜੈਂਸੀ ਸੇਵਾਵਾਂ ਵੀ ਨਰਸਿੰਗ ਸਟਾਫ ਵੱਲੋਂ ਬੰਦ ਕਰ ਦਿੱਤੀਆਂ ਗਈਆਂ ਹਨ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਪਹਿਲਾਂ ਵੀ ਹੜਤਾਲ ਕੀਤੀ ਗਈ ਸੀ ਪਰ ਪੰਜਾਬ ਦੇ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਭਰੋਸਾ ਦੇਣ ਤੋਂ ਬਾਅਦ ਉਨ੍ਹਾਂ ਵੱਲੋਂ ਧਰਨਾ ਚੁੱਕ ਲਿਆ ਗਿਆ ਸੀ ਪਰ ਉਨ੍ਹਾਂ ਦੀ ਮੰਗਾਂ ਅਜੇ ਤੱਕ ਪੂਰੀਆਂ ਨਹੀਂ ਹੋਈਆਂ। ਉਨ੍ਹਾਂ ਦੱਸਿਆ ਕਿ ਮਜ਼ਬੂਰਨ ਉਨ੍ਹਾਂ ਫਿਰ ਤੋਂ ਧਰਨਾ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ। ਸਟਾਫ ਨਰਸਾਂ ਵੱਲੋਂ ਚੰਨੀ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਜੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋਈਆਂ ਤਾਂ ਉਨ੍ਹਾਂ ਦੀ ਹੜਤਾਲ ਇਸੇ ਤਰ੍ਹਾਂ ਜਾਰੀ ਰਹੇਗੀ