ਇੰਜਨੀਅਰਿੰਗ ਕਾਲਜ ਦੇ ਸਟਾਫ਼ ਵੱਲੋਂ ਵਿੱਤ ਮੰਤਰੀ ਖ਼ਿਲਾਫ਼ ਪ੍ਰਦਰਸ਼ਨ - ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ
ਬਠਿੰਡਾ: ਜ਼ਿਲ੍ਹੇ ਦੇ ਫਾਰਵਰਡ ਚੌਂਕ ਵਿੱਚ ਮੀਮਿਟ ਕਾਲਜ ਮਲੋਟ ਦੇ ਸਟਾਫ਼ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨ ਕਰ ਰਹੇ ਇੰਜਨੀਅਰਿੰਗ ਕਾਲਜ ਦੇ ਸਟਾਫ਼ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਾਲਜ ਨੂੰ ਜਾਰੀ ਕਰ ਦਿੱਤੀ ਜਾਣ ਵਾਲੀ ਗਰਾਂਟ ਹਾਲੇ ਤੱਕ ਜਾਰੀ ਨਹੀਂ ਕੀਤੀ ਹੈ। ਜਿਸ ਕਾਰਨ ਪਿਛਲੇ 6 ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲੀਆਂ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਜੇ ਪੰਜਾਬ ਦੇ ਬਾਕੀ ਇੰਜਨੀਅਰਿੰਗ ਕਾਲਜਾਂ ਨੂੰ ਇਹ ਗ੍ਰਾਂਟਾ ਜਾਰੀ ਕਰ ਦਿੱਤੀਆਂ ਗਈਆਂ ਹਨ। ਫਿਰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਆਪਣੇ ਪਰਿਵਾਰਕ ਹਲਕੇ ਨਾਲ ਹੀ ਸਬੰਧਤ ਸਰਕਾਰੀ ਮਿਮਿਟ ਕਾਲਜ ਮਲੋਟ ਨੂੰ ਗਰਾਂਟ ਨਹੀਂ ਜਾਰੀ ਕੀਤੀ ਜਾਂ ਰਹੀ। ਜਿਸ ਕਾਰਨ ਕੰਮ ਕਰ ਰਹੇ ਸਟਾਫ਼ ਨੂੰ ਆਪਣਾ ਪਰਿਵਾਰ ਚਲਾਉਣਾ ਮੁਸ਼ਕਿਲ ਹੋਇਆ ਪਿਆ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਤਨਖਾਹ ਤੇ ਕਾਲਜ ਨੂੰ ਜਲਦੀ ਗਰਾਂਟ ਜਾਰੀ ਕੀਤੀ ਜਾਵੇ ਤਾਂ ਜੋ ਬੱਚਿਆਂ ਨੂੰ ਉਚੇਰੀ ਸਿੱਖਿਆ ਵਿੱਚ ਵਿਘਨ ਨਾ ਪਵੇ।