ਸੂਬਾ ਚੋਣ ਕਮਿਸ਼ਨ ਤੁਰੰਤ ਸਮੇਟਿਆ ਜਾਵੇ :ਅਕਾਲੀ ਦਲ - ਡਾ ਦਲਜੀਤ ਸਿੰਘ ਚੀਮਾ
ਚੰਡੀਗੜ੍ਹ: ਚੋਣ ਕਮਿਸ਼ਨ ਦੇ ਕਮਿਸ਼ਨਰ ਜਗਪਾਲ ਸਿੰਘ ਸੰਧੂ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਡਾ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜਗਪਾਲ ਸਿੰਘ ਸੰਧੂ ਸੂਬੇ ਦੇ ਖ਼ਜ਼ਾਨੇ ਤੇ ਬੋਝ ਸਾਬਤ ਹੋ ਰਹੇ ਹਨ ਕਿਉਂਕਿ ਉਨ੍ਹਾਂ ਨੇ ਅਕਾਲੀ ਵਰਕਰਾਂ ਦੇ ਨਾਲ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਹੋਏ ਕਾਤਲਾਨਾ ਹਮਲੇ ਦੇ ਮਾਮਲੇ ਵਿੱਚ ਕੋਈ ਵੀ ਕਾਰਵਾਈ ਕਰਨ ਤੋਂ ਅਸਮਰੱਥਾ ਪ੍ਰਗਟ ਕੀਤੀ ਹੈ । ਡਾ ਚੀਮਾ ਨੇ ਕਿਹਾਕਿ ਅਜਿਹੇ ਬਿਨਾਂ ਤਾਕਤਾਂ ਵਾਲੇ ਕਿਸੇ ਕਮਿਸ਼ਨ ਦੀ ਜ਼ਰੂਰਤ ਨਹੀਂ ਕਿਉਂਕਿ ਇਹ ਰਾਜ ਲਈ ਚਿੱਟਾ ਹਾਥੀ ਸਾਬਤ ਹੋ ਰਿਹਾ ਹੈ ਉਨ੍ਹਾਂ ਕਿਹਾ ਕਿ ਕਮਿਸ਼ਨ ਨੂੰ ਤੁਰੰਤ ਸਮੇਟਿਆ ਜਾਣਾ ਚਾਹੀਦਾ ਹੈ।