ਪੰਜਾਬ

punjab

ETV Bharat / videos

ਹਿੰਦ ਸੰਘਰਸ਼ ਤਾਲਮੇਲ ਕਮੇਟੀ ਨੇ ਕੀਤੀ ਸੂਬਾ ਪੱਧਰੀ ਕਨਵੈਨਸ਼ਨ - the Hindu Conflict Coordination Committee

By

Published : Mar 12, 2020, 1:12 PM IST

ਬਰਨਾਲਾ ਦੇ ਤਰਕਸ਼ੀਲ ਭਵਨ 'ਚ ਹਿੰਦ ਸੰਘਰਸ਼ ਤਾਲਮੇਲ ਕਮੇਟੀ ਵੱਲੋਂ ਸੂਬਾ ਪੱਧਰੀ ਕਨਵੈਨਸ਼ਨ ਕਰਵਾਈ ਗਈ ਜਿਸ 'ਚ ਸੂਬੇ ਭਰ ਦੀਆਂ 250 ਦੇ ਕਰੀਬ ਵੱਖ-ਵੱਖ ਜੱਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਕਨਵੈਨਸ਼ਨ 'ਚ ਆਗੂ ਨੇ ਦੇਸ਼ ਦੀ ਆਰਥਿਕ ਹਾਲਾਤ, ਖੇਤੀ ਕਿਸਾਨ ਤੇ ਧਾਰਮਿਕ ਫਿਰਕਾਪ੍ਰਸਤੀ ਸਬੰਧੀ ਵਿਚਾਰ ਵਟਾਂਦਰਾਂ ਕੀਤਾ ਤੇ ਸਰਕਾਰ ਦੀ ਲੋਕ ਵਿਰੋਧੀ ਨੀਤੀਆਂ ਵਿਰੁੱਧ ਸ਼ੰਘਰਸ਼ ਕਰਨ ਦਾ ਐਲਾਨ ਕੀਤਾ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੀਨੀਅਰ ਆਗੂ ਮਨਜੀਤ ਸਿੰਘ ਧਨੇਰ ਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਨੇ ਕਿਹਾ ਕਿ ਇਸ ਕਨਵੈਨਸ਼ਨ 'ਚ ਕਿਸਾਨੀ ਮੰਗਾਂ ਨੂੰ ਲੈ ਕੇ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਨੇ ਮੰਗ ਕੀਤੀ ਕਿ ਕਿਸਾਨੀ ਕਰਜ਼ੇ ਨੂੰ ਪੂਰੀ ਤਰ੍ਹਾਂ ਖ਼ਤਮ ਕੀਤਾ ਜਾਵੇ।

ABOUT THE AUTHOR

...view details