ਪੁਰਾਣੀ ਪੈਨਸ਼ਨ ਬਹਾਲੀ ਲਈ ਅਧਿਆਪਕਾਂ ਵੱਲੋਂ ਸੂਬਾ ਪੱਧਰੀ ਪ੍ਰਦਰਸ਼ਨ - ਕੇਂਦਰ
ਬਠਿੰਡਾ : 2004 ਤੋਂ ਬਾਅਦ ਭਰਤੀ ਹੋਏ ਸਰਕਾਰੀ ਮੁਲਾਜ਼ਮਾਂ ਨੂੰ ਪੈਨਸ਼ਨ ਸਕੀਮ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਜਿਸ ਦੇ ਚੱਲਦਿਆਂ ਹੁਣ ਮੁਲਾਜ਼ਮ ਵਰਗ ਵੱਲੋਂ ਇਕਜੁੱਟਤਾ ਦਿਖਾਉਂਦੇ ਹੋਏ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੀ ਪੱਧਰ 'ਤੇ ਇਕੱਠ ਕਰ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਅੱਜ ਬਠਿੰਡਾ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਅਧਿਆਪਕ ਵਰਗ ਵੱਲੋਂ ਐਲਾਨ ਕੀਤਾ ਗਿਆ ਕਿ ਕੇਂਦਰ ਸਰਕਾਰ ਵੱਲੋਂ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਪੈਨਸ਼ਨ ਸਕੀਮ ਨਹੀਂ ਦਿੱਤੀ ਗਈ ਤਾਂ ਉਨ੍ਹਾਂ ਵੱਲੋਂ 11 ਜੁਲਾਈ ਨੂੰ ਸੂਬਾ ਪੱਧਰੀ ਬਠਿੰਡਾ ਵਿਖੇ ਵਿੱਤ ਮੰਤਰੀ ਮਨਪ੍ਰੀਤ ਖ਼ਿਲਾਫ਼ ਵੱਡੇ ਪੱਧਰ 'ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਦੁਆਰਾ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਉਹ ਸੱਥਾਂ ਵਿੱਚ ਜਾਂ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨਗੇ।