ਬੀਕੇਯੂ ਉਗਰਾਹਾਂ ਦੀ ਸੂਬਾ ਪੱਧਰੀ ਮੀਟਿੰਗ - ਸੁਖਦੇਵ ਸਿੰਘ ਕੋਕਰੀ ਕਲਾਂ
ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸੂਬਾ ਪੱਧਰੀ ਮੀਟਿੰਗ ਪਿੰਡ ਚੀਮਾ ਵਿਖੇ ਕੀਤੀ ਗਈ। ਮੀਟਿੰਗ ਦੌਰਾਨ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸਮੇਤ ਪੰਜਾਬ ਭਰ ਤੋਂ ਆਗੂ ਪਹੁੰਚੇ। ਇਸ ਦੌਰਾਨ ਗੱਲਬਾਤ ਕਰਦਿਆਂ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਸੰਯੁਕਤ ਮੋਰਚੇ ਵੱਲੋਂ ਆਉਣ ਵਾਲੇ ਦਿਨਾਂ ਲਈ ਨਵੇਂ ਪ੍ਰੋਗਰਾਮਾਂ ਨੂੰ ਲਾਗੂ ਕਰਨ ਲਈ ਜਥੇਬੰਦੀ ਦੀ ਸੂਬਾ ਪੱਧਰੀ ਮੀਟਿੰਗ ਕੀਤੀ ਗਈ ਹੈ। ਸੰਯੁਕਤ ਮੋਰਚੇ ਵੱਲੋਂ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਉਣ ਤੋਂ ਇਲਾਵਾ 26 ਮਾਰਚ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ।