'ਸਮਾਰਟ ਫੋਨ ਦੇਣ ਦੀ ਬਜਾਏ ਕੈਪਟਨ ਵੰਡ ਰਹੇ ਨੇ ਝੂਠ ਦੇ ਗੱਫੇ'
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾ ਆਪਣੇ ਮੈਨੀਫੈਸਟੋ ਵਿੱਚ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਕੀਤਾ ਸੀ, ਪਰ ਇਹ ਵਾਅਦਾ ਉਨ੍ਹਾਂ ਵੱਲੋਂ ਹੁਣ ਤੱਕ ਪੂਰਾ ਨਹੀਂ ਕੀਤਾ ਗਿਆ। ਪਿਛਲੇ ਦਿਨੀਂ ਮੁੱਖ ਮੰਤਰੀ ਨੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਸੀ ਕਿ ਕੋਰੋਨਾ ਕਰਕੇ ਸਮਾਰਟ ਫੋਨ ਅੜੇ ਪਏ ਹਨ, ਪਰ ਹੁਣ ਮੁੱਖ ਮੰਤਰੀ ਇੱਕ ਵਾਰ ਫਿਰ ਆਪਣੇ ਬਿਆਨਾਂ ਤੋਂ ਪਲਟ ਗਏ ਹਨ, ਮੁੱਖ ਮੰਤਰੀ ਦਾ ਕਹਿਣਾ ਹੈ ਕਿ ਚੀਨ ਉਦਪਾਦਾ ਦਾ ਬਹਿਸ਼ਕਾਰ ਕਰਨਾ ਹੈ, ਇਸ ਕਰਕੇ ਹੁਣ ਚੀਨੀ ਫੋਨ ਨੌਜਵਾਨਾਂ ਨੂੰ ਨਹੀਂ ਦਿੱਤੇ ਜਾਣਗੇ। ਇਸਦੇ ਬਾਰੇ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸਿਰਫ ਝੂਠੇ ਗੱਫੇ ਵੰਡ ਰਹੇ ਹਨ।