ਅਫ਼ਗਾਨੀ ਸਿੱਖਾਂ ਬਾਰੇ ਜੱਥੇਦਾਰ ਅਕਾਲ ਤਖ਼ਤ ਸਾਹਿਬ ਦਾ ਬਿਆਨ - ਸ੍ਰੀ ਕੇਸਗੜ੍ਹ ਸਾਹਿਬ
ਤਲਵੰਡੀ ਸਾਬੋ: ਅਫ਼ਗਾਨਿਸਤਾਨ 'ਚ ਪੈਦਾ ਹੋਏ ਗ੍ਰਹਿ ਯੁੱਧ ਦੇ ਹਾਲਾਤਾਂ ਦੇ ਬਾਵਜੂਦ ਉੱਥੇ ਇਤਿਹਾਸਿਕ ਗੁਰਦੁਆਰਾ ਸਾਹਿਬਾਨ ਵਿਖੇ ਸ਼ੁਸੋਭਿਤ ਗੁਰੂ ਸਾਹਿਬ ਦੀਆਂ ਨਿਸ਼ਾਨੀਆਂ ਦੀ ਦੇਖ ਭਾਲ ਲਈ ਰਹਿ ਰਹੇ ਸਿਖਾਂ ਦੀ ਸੁਰੱਖਿਆ ਪ੍ਰਤੀ ਸ੍ਰੀ ਅਕਾਲ ਤਖਤ ਸਾਹਿਬ ਦੇ ਕਾ.ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਫ਼ਿਕਰਮੰਦੀ ਜ਼ਾਹਿਰ ਕੀਤੀ ਹੈ। ਤਲਵੰਡੀ ਸਾਬੋ ਵਿਖੇ ਪੱਤਰਕਾਰ ਵਾਰਤਾ ਦੌਰਾਨ ਸਿੰਘ ਸਾਹਿਬ ਨੇ ਮਸਲੇ ਦੇ ਹੱਲ ਲਈ ਸਮੁੱਚੀ ਕੌਮ ਦੇ ਵਿਦਵਾਨਾਂ ਅਤੇ ਚਿੰਤਕਾਂ ਨੂੰ ਵਿਉਂਤਬੰਦੀ ਬਣਾਉਣ ਦੀ ਅਪੀਲ ਕੀਤੀ ਤਾਂ ਕਿ ਉੱਥੇ ਰਹਿ ਗਏ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਜਥੇਦਾਰ ਅਕਾਲ ਤਖ਼ਤ ਨਾਲ ਇਸ ਮੌਕੇ ਗਿਆਨੀ ਰਘੁਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਭਾਈ ਕਰਮਜੀਤ ਸਿੰਘ ਯਮੁਨਾਨਗਰ ਵਾਲੇ ਮੌਜੂਦ ਸਨ।